10.4 C
Toronto
Saturday, November 8, 2025
spot_img
Homeਪੰਜਾਬਸਿਮਰਜੀਤ ਬੈਂਸ ਖਿਲਾਫ ਇਕਜੁੱਟ ਹੋਏ ਡੀ.ਸੀ ਦਫ਼ਤਰਾਂ ਦੇ ਮੁਲਾਜ਼ਮ

ਸਿਮਰਜੀਤ ਬੈਂਸ ਖਿਲਾਫ ਇਕਜੁੱਟ ਹੋਏ ਡੀ.ਸੀ ਦਫ਼ਤਰਾਂ ਦੇ ਮੁਲਾਜ਼ਮ

ਬੈਂਸ ਖਿਲਾਫ ਕੇਸ ਦਰਜ, ਗ੍ਰਿਫਤਾਰੀ ਦੀ ਹੋਣ ਲੱਗੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਲੁਧਿਆਣਾ ਦੇ ਡੀ.ਸੀ. ਦਫ਼ਤਰ ਵਿਚ ਵੀ ਬੈਂਸ ਦਾ ਵਿਰੋਧ ਕੀਤਾ ਗਿਆ। ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਆਪਣਾ ਕੰਮਕਾਜ ਠੱਪ ਕਰਕੇ ਬੈਂਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਗੁਰਦਾਸਪੁਰ ‘ਚ ਵੀ ਪਟਵਾਰੀਆਂ, ਡੀਸੀ ਦਫ਼ਤਰ ਦੇ ਕਰਮਚਾਰੀਆਂ ਤੇ ਤਹਿਸੀਲਦਾਰਾਂ ਨੇ ਕਲਮ ਛੋੜ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ।
ਜ਼ਿਕਰਯੋਗ ਹੈ ਕਿ ਬਟਾਲਾ ਵਿਚ ਪਟਾਕਾ ਫੈਕਟਰੀ ‘ਚ ਧਮਾਕੇ ਤੋਂ ਬਾਅਦ ਪੀੜਤਾਂ ਅਤੇ ਜ਼ਖਮੀਆਂ ਦੀ ਸਾਰ ਲੈਣ ਲਈ ਆਪਣੇ 20 ਕੁ ਸਾਥੀਆਂ ਨਾਲ ਪਹੁੰਚੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਿਵਲ ਹਸਪਤਾਲ ਬਟਾਲਾ ‘ਚ ਗੁਰਦਾਸਪੁਰ ਦੇ ਡੀਸੀ ਵਿਪੁਲ ਉਜਵਲ ਨੂੰ ਅਪਸ਼ਬਦ ਬੋਲੇ ਸਨ। ਇਸ ਦੇ ਚੱਲਦਿਆਂ ਡੀ.ਸੀ. ਨੂੰ ਧਮਕਾਉਣ, ਬਦਸਲੂਕੀ ਕਰਨ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਬਟਾਲਾ ਪੁਲਿਸ ਨੇ ਬੈਂਸ ਅਤੇ ਉਸ ਦੇ ਸਾਥੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਬਟਾਲਾ ਦੀ ਪੁਲਿਸ ਨੇ ਐੱਸਡੀਐੱਮ ਬਲਬੀਰ ਰਾਜ ਸਿੰਘ ਦੇ ਬਿਆਨਾਂ ‘ਤੇ ਇਹ ਕੇਸ ਦਰਜ ਕੀਤਾ ਹੈ।

RELATED ARTICLES
POPULAR POSTS