10.1 C
Toronto
Wednesday, October 29, 2025
spot_img
Homeਪੰਜਾਬਇਮਰਾਨ ਦੀ ਪਾਰਟੀ ਦੇ ਸਾਬਕਾ ਵਿਧਾਇਕ ਨੇ ਕਿਹਾ

ਇਮਰਾਨ ਦੀ ਪਾਰਟੀ ਦੇ ਸਾਬਕਾ ਵਿਧਾਇਕ ਨੇ ਕਿਹਾ

ਪਾਕਿਸਤਾਨ ਵਿਚ ਮੁਸਲਿਮ ਸੁਰੱਖਿਅਤ ਨਹੀਂ ਤਾਂ ਸਿੱਖ ਕਿਸ ਤਰ੍ਹਾਂ ਸੁਰੱਖਿਅਤ ਰਹਿ ਸਕਦੇ ਹਨ
ਖੰਨਾ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕਏਇਨਸਾਫ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੇ ਅੱਜ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪਾਕਿ ਵਿਚ ਜਦ ਮੁਸਲਿਮ ਹੀ ਸੁਰੱਖਿਅਤ ਨਹੀਂ ਤਾਂ ਸਿੱਖ ਆਪਣੇ ਆਪ ਨੂੰ ਕਿਸ ਤਰ੍ਹਾਂ ਸੁਰੱਖਿਅਤ ਸਮਝ ਸਕਦੇ ਹਨ। ਖੈਬਰ ਪਖਤੂਨਵਾ ਤੋਂ ਵਿਧਾਇਕ ਰਹਿ ਚੁੱਕੇ ਬਲਦੇਵ ਕੁਮਾਰ ਪਰਿਵਾਰ ਸਮੇਤ ਭਾਰਤ ਵਿਚ ਰਾਜਨਤਕ ਸ਼ਰਣ ਲੈਣਾ ਚਾਹੁੰਦੇ ਹਨ ਅਤੇ ਉਹ ਪੰਜਾਬ ਦੇ ਸ਼ਹਿਰ ਖੰਨਾ ਵਿਚ ਪਹੁੰਚ ਵੀ ਚੁੱਕੇ ਹਨ। ਬਲਦੇਵ ਕੁਮਾਰ ਨੇ ਦੱਸਿਆ ਕਿ ਪਾਕਿਸਤਾਨ ਤੋਂ ਕਈ ਪਰਿਵਾਰ ਭਾਰਤ ਆਉਣਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸਾਖੀ ਮੌਕੇ ਜੋ ਜਥਾ ਭਾਰਤ ਤੋਂ ਪਾਕਿਸਤਾਨ ਗਿਆ ਸੀ, ਉਨ੍ਹਾਂ ਨੂੰ ਕਮਰੇ ਤੱਕ ਮੁਹੱਈਆ ਨਹੀਂ ਕਰਵਾਏ ਗਏ ਸਨ ਅਤੇ ਉਨ੍ਹਾਂ ਨੂੰ ਬਾਹਰ ਹੀ ਬਿਠਾਇਆ ਗਿਆ।

RELATED ARTICLES
POPULAR POSTS