-12.6 C
Toronto
Monday, January 26, 2026
spot_img
Homeਭਾਰਤਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

ਪਾਰਟੀ ਵਿਚ ਅੰਦਰੂਨੀ ਗੁੱਟਬਾਜ਼ੀ ਤੋਂ ਨਰਾਜ਼ ਸੀ ਉਰਮਲਾ
ਮੁੰਬਈ/ਬਿਊਰੋ ਨਿਊਜ਼
ਫਿਲਮ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਪੰਜ ਮਹੀਨਿਆਂ ਬਾਅਦ ਹੀ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ। ਉਰਮਿਲਾ ਨੇ ਕਿਹਾ ਕਿ ਮੇਰੀ ਰਾਜਨੀਤਕ ਅਤੇ ਸਮਾਜਿਕ ਸਮਝ ਵੱਡੇ ਟੀਚੇ ਹਾਸਲ ਕਰਨ ਲਈ ਹੈ, ਪਰ ਮੁੰਬਈ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਦੇ ਕਾਰਨ ਮੈਂ ਅਜਿਹਾ ਨਹੀਂ ਕਰ ਸਕਾਂਗੀ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਉਰਮਿਲਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਈ ਸੀ। ਉਸ ਨੇ ਉਤਰ ਮੁੰਬਈ ਸੀਟ ਤੋਂ ਲੋਕ ਸਭਾ ਚੋਣ ਵੀ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਹੀ ਨਸੀਬ ਹੋਈ। ਅਦਾਕਾਰਾ ਨੇ ਇਹ ਵੀ ਕਿਹਾ ਕਿ ਮੁੰਬਈ ਉੱਤਰ ਵਿੱਚ ਮਾੜੇ ਪ੍ਰਦਰਸ਼ਨ ਲਈ ਜਿਨ੍ਹਾਂ ਲੋਕਾਂ ਕੋਲੋਂ ਜਵਾਬ ਮੰਗਣਾ ਚਾਹੀਦਾ ਸੀ, ਉਨ੍ਹਾਂ ਨੂੰ ਨਵੇਂ ਅਹੁਦੇ ਦੇ ਕੇ ਸਨਮਾਨਿਤ ਕੀਤਾ ਗਿਆ।

RELATED ARTICLES
POPULAR POSTS