6 ਵਿਧਾਇਕ ਲਗਾਏ ਗਏ ਹਨ ਕੈਪਟਨ ਅਮਰਿੰਦਰ ਦੇ ਸਿਆਸੀ ਸਲਾਹਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਵਲੋਂ ਆਪਣੇ 5 ਵਿਧਾਇਕਾਂ ਨੂੰ ਕੈਬਨਿਟ ਅਤੇ ਇਕ ਵਿਧਾਇਕ ਨੂੰ ਰਾਜ ਮੰਤਰੀ ਦਾ ਦਰਜਾ ਦੇਣ ਖਿਲਾਫ ਇਸ ਮਾਮਲੇ ਸਬੰਧੀ ਵਕੀਲ ਜਗਮੋਹਨ ਭੱਟੀ ਵਲੋਂ ਚੁਣੌਤੀ ਦਿੱਤੀ ਗਈ ਹੈ ਅਤੇ ਇਹ ਮਾਮਲਾ ਹਾਈਕੋਰਟ ਵਿਚ ਪਹੁੰਚ ਗਿਆ। ਵਕੀਲ ਜਗਮੋਹਨ ਭੱਟੀ ਨੇ ਹਾਈਕੋਰਟ ਵਿਚ ਇਸ ਮਾਮਲੇ ਖਿਲਾਫ ਪਟੀਸ਼ਨ ਦਾਇਰ ਕਰਵਾਈ ਹੈ। ਪਟੀਸ਼ਨ ਵਿਚ ਕਿਹਾ ਕਿ ਕਾਨੂੰਨ ਮੁਤਾਬਕ 15 ਫੀਸਦੀ ਤੋਂ ਵੱਧ ਕੈਬਨਿਟ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ। ਜਗਮੋਹਨ ਨੇ ਕਿਹਾ ਕਿ ਮੁੱਖ ਸਕੱਤਰ ਕੋਲ ਨਿਯੁਕਤੀ ਦੇ ਅਜਿਹੇ ਨਿਰਦੇਸ਼ ਜਾਰੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹੀ ਪੰਜਾਬ ਦੇ 5 ਵਿਧਾਇਕਾਂ ਨੂੰ ਕੈਬਨਿਟ ਅਤੇ ਇਕ ਵਿਧਾਇਕ ਨੂੰ ਰਾਜ ਮੰਤਰੀ ਦਾ ਦਰਜਾ ਦੇ ਕੇ ਕੈਪਟਨ ਅਮਰਿੰਦਰ ਦੇ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਨਵੇਂ ਲਗਾਏ ਗਏ ਸਿਆਸੀ ਸਲਾਹਕਾਰਾਂ ਵਿਚ ਰਾਜਾ ਵੜਿੰਗ, ਕੁਲਜੀਤ ਸਿੰਘ ਨਾਗਰਾ, ਇੰਦਰਬੀਰ ਬੁਲਾਰੀਆ, ਸੰਗਤ ਸਿੰਘ ਗਿਲਜ਼ੀਆਂ, ਕੁਸ਼ਲਦੀਪ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਦਾ ਨਾਮ ਸ਼ਾਮਲ ਹੈ।
Check Also
ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਵਧੀ – ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ …