Breaking News
Home / ਪੰਜਾਬ / ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ ਪਾਕਿਸਤਾਨ ਨੂੰ ਕਿਸੇ ਤਰ੍ਹਾਂ ਦਾ ਟੈਕਸ ਨਹੀਂ ਦੇਣਗੇ

ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ ਪਾਕਿਸਤਾਨ ਨੂੰ ਕਿਸੇ ਤਰ੍ਹਾਂ ਦਾ ਟੈਕਸ ਨਹੀਂ ਦੇਣਗੇ

ਕੈਬਨਿਟ ਮੀਟਿੰਗ ‘ਚ ਕੈਪਟਨ ਅਮਰਿੰਦਰ ਨੇ ਕੀਤੇ ਕਈ ਵੱਡੇ ਐਲਾਨ
ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼
ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੁਲਤਾਨਪੁਰ ਲੋਧੀ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਵੱਡੇ ਐਲਾਨ ਕੀਤੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ ਪਾਕਿਸਤਾਨ ਨੂੰ ਕਿਸੇ ਤਰ੍ਹਾਂ ਦਾ ਟੈਕਸ ਨਹੀਂ ਦੇਣਗੇ। ਕੈਪਟਨ ਨੇ ਸੁਲਤਾਨਪੁਰ ਲੋਧੀ ਵਿਚ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ। ਇਹ ਵੀ ਦੱਸਿਆ ਗਿਆ ਕਿ 35 ਹਜ਼ਾਰ ਵਿਅਕਤੀਆਂ ਲਈ ਟੈਂਟ ਸਿਟੀ ਬਣਾਈ ਜਾ ਰਹੀ ਹੈ ਅਤੇ ਲੰਗਰ ਪੰਡਾਲ ਵਿਚ ਇਕੋ ਸਮੇਂ 12 ਹਜ਼ਾਰ ਸ਼ਰਧਾਲੂ ਬੈਠ ਕੇ ਲੰਗਰ ਛਕ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਐਂਟਰੀ ਟੈਕਸ ਨਹੀਂ ਲੱਗਣ ਦਿਆਂਗੇ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …