ਕਿਹਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣਗੇ
ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਮੰਤਰੀ ਮੰਡਲ ਨਾਲ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ ਕੀਤੀ। ਅਜਿਹਾ ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਹੋਈ ਹੋਵੇ। ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੇ ਵਿਕਾਸ ਕਾਰਜ 30 ਸਤੰਬਰ ਤੱਕ ਮੁਕੰਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸਮਾਗਮ ਸਾਂਝੇ ਤੌਰ ‘ਤੇ ਹੀ ਮਨਾਇਆ ਜਾਏਗਾ। ਇਸ ‘ਚ ਕੋਈ ਅਕਾਲੀ, ਕਾਂਗਰਸੀ ਜਾਂ ‘ਆਪ’ ਦੀ ਗੱਲ ਨਹੀਂ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਤਾਲਮੇਲ ਨਾ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਪਰ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਅਜਿਹਾ ਇਤਿਹਾਸਕ ਦਿਹਾੜਾ ਸ਼੍ਰੋਮਣੀ ਕਮੇਟੀ ਨਾਲ ਸਾਂਝੇ ਤੌਰ ‘ਤੇ ਮਨਾਇਆ ਜਾਵੇ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੀ ਇਸ ਮਾਮਲੇ ‘ਤੇ ਖੁੱਲ੍ਹੇ ਵਿਚਾਰ ਰੱਖਣ ਲਈ ਕਿਹਾ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …