ਕਿਹਾ – ਕੀਮਤੀ ਜਾਨਾਂ ਬਚਾਉਣ ਲਈ ਵਧਾਇਆ ਜੁਰਮਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੇ ਨਵੇਂ ਟਰੈਫਿਕ ਨਿਯਮਾਂ ਬਾਰੇ ਅੱਜ ਕਿਹਾ ਕਿ ਇਹ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਕੀਤੀ ਗਈ ਕੋਸ਼ਿਸ਼ ਹੈ। ਸੂਬਾ ਸਰਕਾਰਾਂ ਵਲੋਂ ਜੁਰਮਾਨੇ ਦੀ ਰਕਮ ਘੱਟ ਕਰਨ ਦੇ ਫੈਸਲੇ ‘ਤੇ ਉਨ੍ਹਾਂ ਕਿਹਾ ਕਿ ਮੈਂ ਇਸ ‘ਤੇ ਇਹ ਕਹਿਣਾ ਚਾਹੁੰਦਾ ਹੈ ਕਿ ਜੁਰਮਾਨੇ ਤੋਂ ਮਿਲੀ ਰਕਮ ਸੂਬਾ ਸਰਕਾਰਾਂ ਨੂੰ ਹੀ ਮਿਲੇਗੀ। ਸੂਬਾ ਸਰਕਾਰਾਂ ਜੁਰਮਾਨਾ ਘਟਾਉਣ ਦਾ ਫੈਸਲਾ ਕਰ ਸਕਦੀਆਂ ਹਨ ਅਤੇ ਇਹ ਉਨ੍ਹਾਂ ‘ਤੇ ਨਿਰਭਰ ਕਰਦਾ ਹੈ। ਗਡਕਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਮਕਸਦ ਸੜਕ ਟਰਾਂਸਪੋਰਟ ਨੂੰ ਸੁਰੱਖਿਅਤ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਲੋਕ ਨਿਯਮਾਂ ਦਾ ਪਾਲਣ ਕਰਨਗੇ ਤਾਂ ਉਨ੍ਹਾਂ ਨੂੰ ਜੁਰਮਾਨਾ ਭਰਨ ਦੀ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰੀ ਜੁਰਮਾਨੇ ਦਾ ਮਕਸਦ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਸਰਕਾਰ ਨੇ ਜੁਰਮਾਨੇ ਨੂੰ 90 ਫੀਸਦੀ ਤੱਕ ਘੱਟ ਕਰਨ ਦਾ ਮਨ ਬਣਾਇਆ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …