ਸੀ.ਬੀ.ਆਈ. ਅਦਾਲਤ ਦੇ ਨਿਰਦੇਸ਼ ਨੂੰ ਵੀ ਦਿੱਤੀ ਚੁਣੌਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ.ਐਨ.ਐਕਸ. ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਹੈ। ਉਨ੍ਹਾਂ ਨੇ ਸੀਬੀਆਈ ਮਾਮਲੇ ਨੂੰ ਲੈ ਕੇ ਨਿਯਮਤ ਜ਼ਮਾਨਤ ਅਰਜ਼ੀ ਲਈ ਅਪੀਲ ਕੀਤੀ ਹੈ। ਚਿਦੰਬਰਮ ਨੇ ਲੰਘੀ ਪੰਜ ਸਤੰਬਰ ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਵਲੋਂ ਦਿੱਤੇ ਗਏ ਨਿਰਦੇਸ਼ ਨੂੰ ਵੀ ਚੁਣੌਤੀ ਦਿੱਤੀ। ਸੀਬੀਆਈ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਨੂੰ 19 ਸਤੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ਅਤੇ ਉਹ ਅਜੇ ਤੱਕ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ। ਚਿਦੰਬਰਮ ‘ਤੇ ਆਰੋਪ ਹੈ ਕਿ ਉਨ੍ਹਾਂ ਵਿੱਤ ਮੰਤਰੀ ਰਹਿੰਦੇ ਹੋਏ ਆਈ.ਐਨ.ਐਕਸ. ਮਾਮਲੇ ਵਿਚ ਵੱਡੀ ਰਿਸ਼ਵਤ ਲਈ ਸੀ। ਸ਼ਿਕਾਇਤ ਮੁਤਾਬਕ ਚਿਦੰਬਰਮ ਨੇ ਰਿਸ਼ਵਤ ਲੈ ਕੇ ਜਿਨ੍ਹਾਂ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ ਸੀ, ਉਨ੍ਹਾਂ ਨੂੰ ਚਿਦੰਬਰਮ ਦਾ ਪੁੱਤਰ ਸੰਸਦ ਮੈਂਬਰ ਕੀਰਤੀ ਹੀ ਚਲਾਉਂਦਾ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …