ਪਾਕਿਸਤਾਨੀ ਨਾਗਰਿਕ ਨੇ ਪ੍ਰੋਗਰਾਮ ਲਈ ਦੋਸਾਂਝ ਨੂੰ ਦਿੱਤਾ ਸੀ ਸੱਦਾ
ਮੁੰਬਈ/ਬਿਊਰੋ ਨਿਊਜ਼
ਦਿਲਜੀਤ ਦੋਸਾਂਝ ਨੇ 21 ਸਤੰਬਰ ਨੂੰ ਅਮਰੀਕਾ ‘ਚ ਹੋਣ ਵਾਲੇ ਆਪਣੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿਲਜੀਤ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਦਿਲਜੀਤ ਨੇ ਟਵੀਟ ਕਰਕੇ ਆਪਣੇ ਪ੍ਰੋਗਰਾਮ ਨੂੰ ਮੁਲਤਵੀ ਕਰਨ ਦੇ ਨਾਲ ਹੀ ਇਹ ਦੱਸਿਆ ਹੈ ਕਿ ਮੈਨੂੰ ਆਪਣੇ ਦੇਸ਼ ਨਾਲ ਪਿਆਰ ਹੈ ਅਤੇ ਮੈਂ ਹਮੇਸ਼ਾ ਦੇਸ਼ ਦੇ ਹਿੱਤਾਂ ਨਾਲ ਖੜ੍ਹਾ ਰਹਾਂਗਾ।
ਧਿਆਨ ਰਹੇ ਕਿ ਪਾਕਿਸਤਾਨ ਦੇ ਨਾਗਰਿਕ ਰੇਹਾਨ ਸਿੱਦੀਕੀ ਇਸ ਪ੍ਰੋਗਰਾਮ ਦੇ ਪ੍ਰਬੰਧਕ ਹਨ ਅਤੇ ਉਨ੍ਹਾਂ ਦਲਜੀਤ ਦੋਸਾਂਝ ਨੂੰ ਇਸ ਪ੍ਰੋਗਰਾਮ ਲਈ ਸੱਦਾ ਦਿੱਤਾ ਹੈ ਜਿਸ ਨੂੰ ਦਲਜੀਤ ਵੱਲੋਂ ਸਵੀਕਾਰ ਵੀ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਦਿਲਜੀਤ ਦੋਸਾਂਝ ‘ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼’ ਦੇ ਨਿਸ਼ਾਨੇ ‘ਤੇ ਆ ਗਏ ਸਨ। ਫੈਡਰੇਸ਼ਨ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਦਿਲਜੀਤ ਦਾ ਅਮਰੀਕਾ ਜਾਣ ਦਾ ਵੀਜ਼ਾ ਰੱਦ ਕਰਨ ਦੀ ਮੰਗ ਕੀਤੀ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …