Breaking News
Home / ਪੰਜਾਬ / ਪੰਜਾਬ ਦੇ ਨਵੇਂ ਸਿਆਸੀ ਸਲਾਹਕਾਰਾਂ ਖਿਲਾਫ ਅਕਾਲੀਆਂ ਨੇ ਸਪੀਕਰ ਨੂੰ ਦਿੱਤਾ ਮੈਮੋਰੰਡਮ

ਪੰਜਾਬ ਦੇ ਨਵੇਂ ਸਿਆਸੀ ਸਲਾਹਕਾਰਾਂ ਖਿਲਾਫ ਅਕਾਲੀਆਂ ਨੇ ਸਪੀਕਰ ਨੂੰ ਦਿੱਤਾ ਮੈਮੋਰੰਡਮ

ਮਜੀਠੀਆ ਨੇ ਕਿਹਾ – ਕੈਪਟਨ ਸਰਕਾਰ ਨੇ ਸੰਵਿਧਾਨ ਦੀਆਂ ਉਡਾਈਆਂ ਧੱਜੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਾਗੀ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਸਿਆਸੀ ਸਲਾਹਕਾਰ ਨਿਯੁਕਤ ਕਰਕੇ ਕੈਬਨਿਟ ਰੈਂਕ ਦਿੱਤੇ ਹਨ। ਹੁਣ ਕੈਪਟਨ ਨੂੰ ਇਹ ਦਾਅ ਪੁੱਠਾ ਪੈਂਦਾ ਨਜ਼ਰ ਆ ਰਿਹਾ ਹੈ। ਇਸ ਦੀ ਚੁਫੇਰਿਓਂ ਅਲੋਚਨਾ ਹੋ ਰਹੀ ਹੈ। ਇਸ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਮੈਮੋਰੰਡਮ ਦਿੱਤਾ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਵਿਧਾਇਕਾਂ ਨੂੰ ਸਿਆਸੀ ਸਲਾਹਕਾਰ ਬਣਾ ਕੇ ਦਿੱਤੇ ਕੈਬਨਿਟ ਰੈਂਕ ਸਰਕਾਰੀ ਖਜ਼ਾਨੇ ‘ਤੇ ਬੋਝ ਹਨ। ਉਨ੍ਹਾਂ ਨੇ ਇਸ ਨੂੰ ਨਿਯਮਾਂ ਦੇ ਖਿਲਾਫ ਕਰਾਰ ਦਿੰਦਿਆਂ ਸਪੀਕਰ ਤੋਂ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅਕਾਲੀ ਦਲ ਨੇ ਸਪੀਕਰ ਨੂੰ ਮੰਗ ਪੱਤਰ ਦਿੱਤਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਯੋਗਤਾ ਬਾਰੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾਵੇ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਵਿਧਾਨ ਮੁਤਾਬਕ 15 ਫੀਸਦੀ ਤੋਂ ਵੱਧ ਸਰਕਾਰ ਵਿੱਚ ਕੈਬਨਿਟ ਰੈਂਕਾਂ ਦੀ ਨਿਯੁਕਤੀ ਗ਼ੈਰ ਸੰਵਿਧਾਨਕ ਹੈ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …