ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਸਿੱਖ ਵਿਰੋਧੀ ਕਤਲੇਆਮ ਵਿਚ ਸ਼ਾਮਲ ਦੱਸੇ ਜਾਂਦੇ ਜਗਦੀਸ਼ ਟਾਈਟਲਰ ਨੂੰ ਹਾਲੇ ਵੀ ਕਲੀਨ ਚਿੱਟ ਜਾਰੀ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਵਲੋਂ ਇਸ ਸਬੰਧੀ ਪੁੱਛੇ ਸਵਾਲ ਵਿਚ ਕੈਪਟਨ ਨੇ ਕਿਹਾ ਕਿ ਉਹ ਕਤਲੇਆਮ ਦੌਰਾਨ ਇਕ ਨਵੰਬਰ ਤੋੇਂ ਚਾਰ ਨਵੰਬਰ ਤੱਕ ਦਿੱਲੀ ਦੇ ਗੁਰਦੁਆਰਿਆਂ ਵਿਚ ਹੀ ਸੰਗਤਾਂ ਨੂੰ ਮਿਲੇ ਸਨ ਅਤੇ ਲੋਕਾਂ ਨੇ ਦੱਸਿਆ ਸੀ ਕਿ ਕਤਲੇਆਮ ਦੌਰਾਨ ਸੱਜਣ ਕੁਮਾਰ, ਐਚ ਐਲ ਭਗਤ, ਸ਼ਾਸਤਰੀ, ਲਲਿਤ ਮਾਕਨ ਅਤੇ ਅਰਜਨ ਦਾਸ ਤਾਂ ਸਨ, ਪਰ ਕਿਸੇ ਨੇ ਵੀ ਜਗਦੀਸ਼ ਟਾਈਟਲਰ ਦਾ ਨਾਮ ਨਹੀਂ ਲਿਆ ਪਰ ਕੁਝ ਮਹੀਨੇ ਬਾਅਦ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਹੀ ਭਾਜਪਾ ਦੇ ਆਗੂ ਮਦਨ ਲਾਲ ਖੁਰਾਣਾ ਨੇ ਜਗਦੀਸ਼ ਟਾਈਟਲਰ ਦਾ ਨਾਂ ਉਛਾਲਿਆ। ਜ਼ਿਕਰਯੋਗ ਹੈ ਕਿ ਟਾਈਟਲਰ ਨੂੰ ਕਲੀਨ ਚਿੱਟ ਦੇਣ ਕਰਕੇ ਕੈਪਟਨ ਨੂੰ ਵਿਦੇਸ਼ਾਂ ਵਿਚ ਵੀ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਟਾਈਟਲਰ ਸਬੰਧੀ ਵਾਰ-ਵਾਰ ਸਵਾਲ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਨੇ ਖਿਝ ਕੇ ਕਿਹਾ ਕਿ ਜਾਂਚ ਦੌਰਾਨ ਜੇ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਫਾਹੇ ਟੰਗ ਦਿਉ, ਮੈਂ ਨਹੀਂ ਬੋਲਦਾਂ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …