Breaking News
Home / ਭਾਰਤ / ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

ਪਾਰਟੀ ਵਿਚ ਅੰਦਰੂਨੀ ਗੁੱਟਬਾਜ਼ੀ ਤੋਂ ਨਰਾਜ਼ ਸੀ ਉਰਮਲਾ
ਮੁੰਬਈ/ਬਿਊਰੋ ਨਿਊਜ਼ : ਫਿਲਮ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਪੰਜ ਮਹੀਨਿਆਂ ਬਾਅਦ ਹੀ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ। ਉਰਮਿਲਾ ਨੇ ਕਿਹਾ ਕਿ ਮੇਰੀ ਰਾਜਨੀਤਕ ਅਤੇ ਸਮਾਜਿਕ ਸਮਝ ਵੱਡੇ ਟੀਚੇ ਹਾਸਲ ਕਰਨ ਲਈ ਹੈ, ਪਰ ਮੁੰਬਈ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਦੇ ਕਾਰਨ ਮੈਂ ਅਜਿਹਾ ਨਹੀਂ ਕਰ ਸਕਾਂਗੀ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਉਰਮਿਲਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਈ ਸੀ। ਉਸ ਨੇ ਉਤਰ ਮੁੰਬਈ ਸੀਟ ਤੋਂ ਲੋਕ ਸਭਾ ਚੋਣ ਵੀ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਹੀ ਨਸੀਬ ਹੋਈ। ਅਦਾਕਾਰਾ ਨੇ ਇਹ ਵੀ ਕਿਹਾ ਕਿ ਮੁੰਬਈ ਉੱਤਰ ਵਿੱਚ ਮਾੜੇ ਪ੍ਰਦਰਸ਼ਨ ਲਈ ਜਿਨ੍ਹਾਂ ਲੋਕਾਂ ਕੋਲੋਂ ਜਵਾਬ ਮੰਗਣਾ ਚਾਹੀਦਾ ਸੀ, ਉਨ੍ਹਾਂ ਨੂੰ ਨਵੇਂ ਅਹੁਦੇ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …