ਨਵੀਂ ਦਿੱਲੀ : ਸੀਨੀਅਰ ਵਕੀਲ ਤੇ ਸਾਬਕਾ ਕੇਂਦਰੀ ਮੰਤਰੀ ਰਾਮ ਜੇਠਮਲਾਨੀ ਦਾ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਉਨ੍ਹਾਂ ਬੇਹੱਦ ਗੁੰਝਲਦਾਰ ਅਪਰਾਧਕ ਕੇਸ ਲੜੇ ਅਤੇ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਹੱਤਿਆ ਮਾਮਲਿਆਂ ਵਿਚ ਦੋਸ਼ੀਆਂ ਦਾ ਬਚਾਅ ਵੀ ਕੀਤਾ। ਜੇਠਮਲਾਨੀ ਨੇ ਨਵੀਂ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਐਤਵਾਰ ਨੂੰ ਸਵੇਰੇ ਪੌਣੇ ਅੱਠ ਵਜੇ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਪੁੱਤਰ ਮਹੇਸ਼ ਜੇਠਮਲਾਨੀ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਲੋਧੀ ਰੋਡ ਸ਼ਮਸ਼ਾਨਘਾਟ ‘ਚ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਜੇਠਮਲਾਨੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਕਾਰਜਕਾਲ ਦੌਰਾਨ ਕਾਨੂੰਨ ਤੇ ਸ਼ਹਿਰੀ ਵਿਕਾਸ ਮੰਤਰੀ ਸਨ। ਰਾਮ ਜੇਠਮਲਾਨੀ ਦੇ ਦੇਹਾਂਤ ਦੀ ਸੂਚਨਾ ਮਿਲਦਿਆਂ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਰਾਸ਼ਟਰਪਤੀ ਸਕੱਤਰੇਤ ਨੇ ਟਵੀਟ ਕੀਤਾ ‘ਉਹ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਆਪਣੀ ਰਾਇ ਦੇਣ ਲਈ ਜਾਣੇ ਜਾਂਦੇ ਸਨ।
Check Also
ਐੱਨਆਰਆਈਜ਼ ਨੂੰ ਸੰਸਦ ’ਚ ਨੁਮਾਇੰਦਗੀ ਦੇਣ ਦੀ ਉਠੀ ਮੰਗ
ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਸ ਮੰਗ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ …