ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ.ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਜੀ. ਕੇ.ਨੇ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ ਆਉਂਦੀ 2 ਅਕਤੂਬਰ ਨੂੰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਬਣਾਈ ਸੀ ਤੇ ਸਾਲ 2008 ‘ਚ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਰਲੇਵਾਂ ਹੋ ਗਿਆ ਸੀ। ਹੁਣ ਬਾਦਲਾਂ ਦੀ ਪਾਰਟੀ ਤੋਂ ਵੱਖ ਹੋ ਕੇ ਉਨ੍ਹਾਂ ਨੇ ਮੁੜ ਤੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …