ਅੰਮ੍ਰਿਤਸਰ ਦੇ ਗੁਰਦੁਆਰਾ ਰਾਮਸਰ ਵਿਖੇ ਹੋਇਆ ਮੁੱਖ ਸਮਾਗਮ
ਅੰਮ੍ਰਿਤਸਰ : ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਤੇ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਗੁਰਦੁਆਰਾ ਰਾਮਸਰ ਵਿਖੇ ਮੁੱਖ ਸਮਾਗਮ ਹੋਇਆ, ਜਿਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਬਾਣੀ ਨਾਲ ਜੋੜਿਆ। ਢਾਡੀ ਜਥਿਆਂ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਸ਼ਹੀਦੀ ਪ੍ਰਸੰਗ ਦੀ ਕਥਾ ਦਰਬਾਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਨੇ ਕੀਤੀ। ਬਾਅਦ ਦੁਪਹਿਰ ਕਵੀ ਦਰਬਾਰ ਵੀ ਹੋਇਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਰਾਮਸਰ ਉਹ ਅਸਥਾਨ ਹੈ, ਜਿਥੇ ਪੰਚਮ ਪਾਤਸ਼ਾਹ ਨੇ ਸੁਖਮਨੀ ਸਾਹਿਬ ਦੀ ਰਚਨਾ ਕੀਤੀ ਸੀ। ਸ਼ਹੀਦੀ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਪੁੱਜੇ। ਸਾਰੇ ਸ਼ਹਿਰ ਵਿੱਚ ਸ਼ਰਧਾਲੂਆਂ ਵੱਲੋਂ ਛਬੀਲਾਂ ਅਤੇ ਲੰਗਰ ਲਾਏ ਗਏ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …