ਟੋਰਾਂਟੋ/ਬਿਊਰੋ ਨਿਊਜ਼
ਇਕ ਪੰਜਾਬੀ ਕੈਨੇਡੀਅਨ ਟਰੱਕ ਡਰਾਈਵਰ ਨੂੰ ਓਨਟਾਰੀਓ ਵਿਖੇ ਕੋਕੀਨ ਸਮਗਲ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਫੈਡਰਲ ਬਾਰਡਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਟਰੱਕ ਤੋਂ ਛੇ ਮਿਲੀਅਨ ਡਾਲਰ ਦੀ ਕੋਕੀਨ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਜਦੋਂ ਜਤਿੰਦਰਪਾਲ ਸਿੰਘ ਅੰਬੈਸਡਰ ਬ੍ਰਿੱਜ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਨੂੰ ਜਾਂਚ ਲਈ ਰੋਕਿਆ ਗਿਆ ਤੇ ਇਸ ਦੌਰਾਨ ਡਰਾਈਵਰ ਘਬਰਾ ਗਿਆ। ਯੂਐਸ ਕਸਟਮਜ਼ ਤੇ ਬਾਰਡਰ ਪ੍ਰੋਟੈਕਸ਼ਨ ਏਜੰਟ ਨੇ ਸ਼ੱਕ ਪੈਣ ‘ਤੇ ਡੌਗ ਸਕੁਐਡ ਨੂੰ ਲਿਆ ਕੇ ਜਦੋਂ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਡਰੱਗਜ਼ ਬਰਾਮਦ ਕੀਤੇ ਗਏ।
ਇਸ ਮਾਮਲੇ ਸਬੰਧੀ ਅਦਾਲਤ ‘ਚ ਜਮ੍ਹਾਂ ਕੀਤੇ ਗਏ ਦਸਤਾਵੇਜ਼ਾਂ ਵਿਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਟਰੱਕ ਦੇ ਦੀ ਪੂਰੀ ਤਰ੍ਹਾਂ ਤਲਾਸ਼ੀ ਲਏ ਜਾਣ ਤੋਂ ਬਾਅਦ 120 ਕਿੱਲੋਗ੍ਰਾਮ ਕੋਕੀਨ ਮਿਲੀ। ਯੂਐਸ ਹੋਮਲੈਂਡ ਸਕਿਊਰਿਟੀ, ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈਸੀਈ) ਅਧਿਕਾਰੀ ਵੱਲੋਂ ਦਿੱਤੇ ਬਿਆਨ ਅਨੁਸਾਰ ਟੋਰਾਂਟੋ ਵਿਚ ਇਸ ਕੋਕੀਨ ਦੀ ਬਾਜ਼ਾਰ ‘ਚ ਕੀਮਤ ਛੇ ਮਿਲੀਅਨ ਡਾਲਰ ਹੈ। ਉੱਥੇ ਹੀ ਦੂਜੇ ਪਾਸੇ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਇਸ ਕੋਕੀਨ ਦੇ ਟਰੱਕ ਵਿੱਚ ਹੋਣ ਦੀ ਕੋਈ ਜਾਣਕਾਰੀ ਨਹੀਂ ਸੀ। ਫਿਲਹਾਲ ਹਾਲੇ ਤੱਕ ਉਸ ‘ਤੇ ਲੱਗੇ ਦੋਸ਼ ਅਦਾਲਤ ਵਿੱਚ ਸਿੱਧ ਨਹੀਂ ਹੋਏ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …