Breaking News
Home / ਪੰਜਾਬ / ਅਕਾਲੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਖਿੱਚ-ਧੂਹ; ਖ਼ਾਲਿਸਤਾਨ ਪੱਖੀ ਤੇ ਜਥੇਦਾਰ ਵਿਰੋਧੀ ਨਾਅਰੇ ਗੂੰਜੇ

ਅਕਾਲੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਖਿੱਚ-ਧੂਹ; ਖ਼ਾਲਿਸਤਾਨ ਪੱਖੀ ਤੇ ਜਥੇਦਾਰ ਵਿਰੋਧੀ ਨਾਅਰੇ ਗੂੰਜੇ

Harimandir Shaib copy copyਅੰਮ੍ਰਿਤਸਰ/ਬਿਊਰੋ ਨਿਊਜ਼ : ਸਾਕਾ ਨੀਲਾ ਤਾਰਾ ਦੀ 32ਵੀਂ ਬਰਸੀ ਸਬੰਧੀ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਾਏ ਗਏ ਸ਼ਰਧਾਂਜਲੀ ਸਮਾਗਮ ਵਿੱਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਸਮੇਂ ਸਖ਼ਤ ਵਿਰੋਧ ਹੋਇਆ। ਖ਼ਾਲਿਸਤਾਨ ਪੱਖੀ ਤੇ ਜਥੇਦਾਰ ਵਿਰੋਧੀ ਨਾਅਰਿਆਂ ਦੌਰਾਨ ਸਮਾਗਮ ਵਿਚ ਅਕਾਲੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਔਖਾ ਸਮਾਂ ਦੇਖਣਾ ਪਿਆ ਜਦੋਂ ਭੀੜ ਵੱਲੋਂ ਉਨ੍ਹਾਂ ਨਾਲ ਧੱਕਾ-ਮੁੱਕੀ ਅਤੇ ਕਈਆਂ ਦੀਆਂ ਦਸਤਾਰਾਂ ਨੂੰ ਹੱਥ ਪਾਉਣ ਦਾ ਯਤਨ ਕੀਤਾ ਗਿਆ। ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।  ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜਦੋਂ ਕੌਮ ਦੇ ਨਾਂ ਸੰਦੇਸ਼ ਪੜ੍ਹਨਾ ਸ਼ੁਰੂ ਕੀਤਾ ਤਾਂ ਉਥੇ ਬੈਠੇ ਕੁਝ ਲੋਕਾਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਕਾਲ ਤਖ਼ਤ ਸਾਹਿਬ ਸਾਹਮਣੇ ਬੈਠੀ ਸੰਗਤ ਵਿਚੋਂ ਵੀ ਵਿਰੋਧ ਸ਼ੁਰੂ ਹੋ ਗਿਆ। ਭੀੜ ਨੇ ਜਥੇਦਾਰ ਵਿਰੋਧੀ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਵਿਰੋਧ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਸੰਦੇਸ਼ ਪੜ੍ਹਨਾ ਜਾਰੀ ਰੱਖਿਆ। ਲੋਕਾਂ ਨੇ ਖ਼ਾਲਿਸਤਾਨ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਪੱਖੀ ઠਨਾਅਰੇ ਲਾਉਂਦਿਆਂ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਹੱਕ ਵਿੱਚ ਵੀ ਨਾਅਰੇਬਾਜ਼ੀ ਕੀਤੀ। ਇਹ ਨਾਅਰੇਬਾਜੀ ਤਕਰੀਬਨ ਇਕ ਘੰਟਾ ਜਾਰੀ ਰਹੀ। ਜਦੋਂ ਸਮਾਗਮ ਸਮਾਪਤੀ ਵੱਲ ਵਧ ਰਿਹਾ ਸੀ ਤਾਂ ਅਕਾਲੀ ਵਿਧਾਇਕ ਤੇ ਸੰਸਦ ਮੈਂਬਰ ਬਾਹਰ ਜਾਣ ਲੱਗੇ ਪਰ ਭੀੜ ਵਿਚੋਂ ਲੰਘਣ ਸਮੇਂ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਧੱਕਾ-ਮੁੱਕੀ ਵੀ ਕੀਤੀ। ਕੁਝ ਲੋਕਾਂ ਨੇ ਅਕਾਲੀ ਆਗੂਆਂ ਦੀਆਂ ਦਸਤਾਰਾਂ ਉਤਾਰਨ ਦਾ ਵੀ ਯਤਨ ਕੀਤਾ। ਇਸ ਕਾਰਨ ਤਣਾਅ ਵਾਲਾ ਮਾਹੌਲ ਬਣ ਗਿਆ। ਇਨ੍ਹਾਂ ਅਕਾਲੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਵਿਚ ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਪੁਰਾ, ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ, ਵਿਧਾਇਕ ਹਰਮੀਤ ਸਿੰਘ ਸੰਧੂ, ਮਨਜੀਤ ਸਿੰਘ ਮੀਆਂਵਿੰਡ, ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰ ਸ਼ਾਮਲ ਸਨ। ਜਦੋਂ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਭੀੜ ਵਿਚੋਂ ਲੰਘ ਰਹੇ ਸਨ ਤਾਂ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰਨ ਦਾ ਯਤਨ ਕੀਤਾ। ਵਲਟੋਹਾ ਦੁਆਲੇ ਉਨ੍ਹਾਂ ਦੇ ਸਮਰਥਕਾਂ ਨੇ ਸੁਰੱਖਿਆ ਘੇਰਾ ਬਣਾ ਰੱਖਿਆ ਸੀ ਪਰ ਇਸ ਦੇ ਬਾਵਜੂਦ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਦਸਤਾਰ ਦੀ ਬੇਅਦਬੀ ਕਰਨ ਦਾ ਯਤਨ ਕੀਤਾ। ਵਲਟੋਹਾ ਨੇ ਭਾਵੇਂ ਦੋਵਾਂ ਹੱਥਾਂ ਨਾਲ ਮਜ਼ਬੂਤੀ ਨਾਲ ਦਸਤਾਰ ਨੂੰ ਫੜਿਆ ਹੋਇਆ ਸੀ ਪਰ ਇਸ ਦੇ ਬਾਵਜੂਦ ਦਸਤਾਰ ਹਿਲ ਗਈ। ਤਰਨਤਾਰਨ ਤੋਂ ਵਿਧਾਇਕ ਸੰਧੂ ਤੇ  ਬ੍ਰਹਮਪੁਰਾ ਨੂੰ ਵੀ ਘੇਰਨ ਦਾ ਯਤਨ ਕੀਤਾ ਗਿਆ। ਜੇਕਰ ਅਕਾਲੀ ਵਿਧਾਇਕ ਵੱਲੋਂ ਇਨ੍ਹਾਂ ਲੋਕਾਂ ਦਾ ਵਿਰੋਧ ਕੀਤਾ ਜਾਂਦਾ ਤਾਂ ਸਥਿਤੀ ਹਿੰਸਕ ਬਣ ਸਕਦੀ ਸੀ। ਇਸ ਬਾਅਦ ਗਿਆਨੀ ਗੁਰਬਚਨ ਸਿੰਘ ਨੂੰ ਕੁਝ ਸਮੇਂ ਲਈ ਅਕਾਲ ਤਖ਼ਤ ਸਾਹਿਬ ‘ਤੇ ਹੀ ਰੋਕ ਲਿਆ ਗਿਆ। ਜਿਵੇਂ ਹੀ ਸਥਿਤੀ ਕੁਝ ਸ਼ਾਂਤ ਹੋਈ ਤਾਂ ਵੱਡੇ ਸੁਰੱਖਿਆ ਘੇਰੇ ਹੇਠ ਉਨ੍ਹਾਂ ਨੂੰ ਹੋਰ ਰਸਤੇ ਬਾਹਰ ਲਿਜਾਇਆ ਗਿਆ।
ਨਾਅਰੇ ਲਾਉਣ ਵਾਲਿਆਂ ਨੇ ਸੰਤ ਭਿੰਡਰਵਾਂਵਾਲੇ ਤੇ ਖ਼ਾਲਿਸਤਾਨ ਪੱਖੀ ਨਾਅਰੇ ਵਾਲੀਆਂ ਟੀ-ਸ਼ਰਟਾਂ ਪਹਿਨੀਆਂ ਹੋਈਆਂ ਸਨ। ਇਸ ਤੋਂ ਇਲਾਵਾ ਖ਼ਾਲਿਸਤਾਨ ਪੱਖੀ ਸਾਹਿਤ ਵੀ ਵੰਡਿਆ ਗਿਆ।
ਟਕਸਾਲ ਨੇ ਕੇਂਦਰ ਤੋਂ ਸੰਤ ਭਿੰਡਰਾਂਵਾਲਿਆਂ ਦਾ ਤੀਰ ਤੇ ਸ੍ਰੀ ਸਾਹਿਬ ਮੰਗੇ
ਅੰਮ੍ਰਿਤਸਰ : ਦਮਦਮੀ ਟਕਸਾਲ ਨੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਾਏ ਸ਼ਹੀਦੀ ਸਮਾਗਮ ਦੌਰਾਨ 32 ਸਾਲਾਂ ਵਿੱਚ ਪਹਿਲੀ ਵਾਰ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਤੀਰ ਤੇ ਤਿੰਨ ਫੁੱਟੀ ਸ੍ਰੀ ਸਾਹਿਬ ਟਕਸਾਲ ਨੂੰ ਵਾਪਸ ਕੀਤੀ ਜਾਵੇ। ਚੌਕ ਮਹਿਤਾ ਸਥਿਤ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਸ਼ਹੀਦੀ ਸਮਾਗਮ ਹੋਇਆ, ਜਿਸ ਵਿੱਚ ਵੱਡੀ ਗਿਣਤੀ ‘ਚ ਸੰਗਤ ਨੇ ਸ਼ਮੂਲੀਅਤ ਕੀਤੀ। ਇਕੱਠ ਨੇ ਮੰਗ ਕੀਤੀ ਕਿ ਸਾਕਾ ਨੀਲਾ ਤਾਰਾ ਸਮੇਂ ਫੌਜ ਵੱਲੋਂ ਕਬਜ਼ੇ ‘ਚ ਲਈ ਗਈ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਅਣਮੁੱਲੇ ਖ਼ਜ਼ਾਨੇ ਨੂੰ ਵਾਪਸ ਕੀਤਾ ਜਾਵੇ।
ਨਨਕਾਣਾ ਸਾਹਿਬ ‘ਚ ਲੱਗੇ ਖ਼ਾਲਿਸਤਾਨ ਪੱਖੀ ਨਾਅਰੇ
ਅੰਮ੍ਰਿਤਸਰ : ਜੂਨ 1984 ‘ਚ ਹੋਏ ਸਾਕਾ ਨੀਲਾ ਤਾਰਾ ਦੀ 32ਵੀਂ ਬਰਸੀ ਪਾਕਿਸਤਾਨ ਦੇ ਨਨਕਾਣਾ ਸਾਹਿਬ, ਲਾਹੌਰ, ਪੇਸ਼ਾਵਰ ਤੇ ਡਹਿਰਕੀ ਸ਼ਹਿਰਾਂ ਵਿਚ ਮਨਾਈ ਗਈ। ਇਸ ਵਿੱਚ ਪਾਕਿਸਤਾਨੀ ਸਿੱਖਾਂ ਅਤੇ ਔਕਾਫ਼ ਬੋਰਡ ਦੇ ਕਰਮਚਾਰੀਆਂ ਨੇ ਖ਼ਾਲਿਸਤਾਨ ਪੱਖੀ ਅਤੇ ਭਾਰਤ ਸਰਕਾਰ ਵਿਰੋਧੀ ਨਾਅਰੇ ਲਗਾਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਨਨਕਾਣਾ ਸਾਹਿਬ ਵਿੱਚ ਪਾਕਿਸਤਾਨੀ ਸਿੱਖਾਂ ਵੱਲੋਂ ਉਪਰੋਕਤ ਸਮਾਗਮ ਬੀਤੇ ਦਿਨ ਕਰਵਾਇਆ ਗਿਆ। ਇਸ ਮੌਕੇ ਸਥਾਨਕ ਬੱਚਿਆਂ ਦੇ ਸਕੂਲ ਵਿੱਚ ਸ੍ਰੀ ਦਰਬਾਰ ਸਾਹਿਬ ਵਿਚ ਭਾਰਤੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਸਾਰੀ ਜਾਣਕਾਰੀ ਨਾਟਕ ਦੇ ਰੂਪ ‘ਚ ਪੇਸ਼ ਕੀਤੀ ਗਈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …