Breaking News
Home / ਪੰਜਾਬ / ਮੁਤਵਾਜ਼ੀ ਜਥੇਦਾਰਾਂ ਨੂੰ ਫੁੱਲਾਂ ਦਾ ਹਾਰ ਦੇਣ ਵਾਲੇ ਨੂੰ ‘ਸ਼੍ਰੋਮਣੀ ਸਜ਼ਾ’

ਮੁਤਵਾਜ਼ੀ ਜਥੇਦਾਰਾਂ ਨੂੰ ਫੁੱਲਾਂ ਦਾ ਹਾਰ ਦੇਣ ਵਾਲੇ ਨੂੰ ‘ਸ਼੍ਰੋਮਣੀ ਸਜ਼ਾ’

logo-2-1-300x105-3-300x105ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮ ਦਾ ਲਖਨਊ ਵਿਖੇ ਸਿੱਖ ਮਿਸ਼ਨ ਕੇਂਦਰ ‘ਚ ਕੀਤਾ ਤਬਾਦਲਾ
ਅੰਮ੍ਰਿਤਸਰ : ਸਰਬੱਤ ਖਾਲਸਾ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਇਕ ਕਰਮਚਾਰੀ ਵੱਲੋਂ ਫੁੱਲਾਂ ਦਾ ਹਾਰ ਦਿੱਤੇ ਜਾਣ ‘ਤੇ ਇਸ ਕਰਮਚਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸੱਚਖੰਡ ਵਿਖੇ ਤਾਇਨਾਤ ਸ਼੍ਰੋਮਣੀ ਕਮੇਟੀ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਪਾਵਨ ਸਰੂਪ ‘ਤੇ ਚੜ੍ਹਾਏ ਗਏ ਫੁੱਲਾਂ ਦੇ ਹਾਰ ਵਿੱਚੋਂ ਇਕ ਹਾਰ ਪ੍ਰਸਾਦਿ ਵਜੋਂ ਇਨ੍ਹਾਂ ਮੁਤਵਾਜ਼ੀ ਜਥੇਦਾਰਾਂ ਨੂੰ ਦੇ ਦਿੱਤਾ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੇ ਇਸ ਕਰਮਚਾਰੀ ਨੂੰ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ ਹੇਠ ਲਖਨਊ ਨੇੜੇ ਸਥਾਪਤ ਇਕ ਸਿੱਖ ਮਿਸ਼ਨ ਵਿੱਚ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਇਕ ਉਚ ਅਧਿਕਾਰੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਤਬਾਦਲਾ ਹਾਪੜ ਸਿੱਖ ਮਿਸ਼ਨ ਵਿੱਚ ਕੀਤਾ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਭਾਈ ਅਜਨਾਲਾ ਤੇ ਭਾਈ ਦਾਦੂਵਾਲ ਨੇ ਮੀਡੀਆ ਨੂੰ ਕਿਹਾ ਕਿ ਉਹ ਸ਼ਰਧਾਂਜਲੀ ਸਮਾਗਮ ਸਮੇਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਾ ਚਾਹੁੰਦੇ ਸਨ ਪਰ ਸਰਕਾਰ ਨੇ ਉਨ੍ਹਾਂ ਨੂੰ ਰੋਕ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸਰਕਾਰ ਵੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਰਾਹ ‘ਤੇ ਤੁਰ ਰਹੀ ਹੈ। ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵਿਰੋਧ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨ੍ਹਾਂ ਜਥੇਦਾਰਾਂ ਨੂੰ ਨਕਾਰ ਚੁੱਕੀ ਹੈ, ਇਸ ਲਈ ਉਨ੍ਹਾਂ ਨੂੰ ਸੰਦੇਸ਼ ਜਾਰੀ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਮੁੱਖ ਮੰਤਰੀ ਨੂੰ ਸਿਰੋਪਾਓ ਨਾ ਦੇਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਉਸ ਨੇ ਅਜਿਹਾ ਕਰਕੇ ਸਰਕਾਰ ਪ੍ਰਤੀ ਆਪਣਾ ઠਰੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਚઠਸਿਰੋਪਾਓ ਦੇਣ ਦੀ ਨੀਤੀ ਇਕਸਾਰ ਹੋਣੀ ਚਾਹੀਦੀ ਹੈ ਅਤੇ ਗੁਰੂ ਘਰ ਵਿੱਚ ਕਿਸੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ।
ਮੁੱਖ ਮੰਤਰੀ ਨੂੰ ਸਿਰੋਪਾਓ ਨਹੀਂ ਦਿੱਤਾ: ਭਾਈ ਬਲਬੀਰ ਸਿੰਘ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਹ ਕਹਿਣ ਕਿ ਹਰਿਮੰਦਰ ਸਾਹਿਬ ਵਿਚ ਉਨ੍ਹਾਂ ਨੂੰ ਸਿਰੋਪਾਓ ਦੇਣ ਤੋਂ ਨਾਂਹ ਨਹੀਂ ਕੀਤੀ ਗਈ ਸੀ, ਦੇ ਦਾਅਵਿਆਂ ਦੇ ਉਲਟ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਸਿਰੋਪਾਓ ਨਹੀਂ ਦਿੱਤਾ ਸੀ ਜਦਕਿ ਸਿਰੋਪਾ ਦੇਣ ਬਾਰੇ ਉਨ੍ਹਾਂ ਉਤੇ ਦਬਾਅ ਬਣਾਇਆ ਗਿਆ ਸੀ। ਇਹ ਫੈਸਲਾ ਉਨ੍ਹਾਂ ਦਾ ਆਪਣਾ ਫੈਸਲਾ ਸੀ ਅਤੇ ਇਸ ਕਾਰਵਾਈ ਲਈ ਦੂਜੇ ਅਰਦਾਸੀਏ ਗੁਰਚਰਨ ਸਿੰਘ ਅਤੇ ਮੀਤ ਮੈਨੇਜਰ ਦਾ ਕੋਈ ਕਸੂਰ ਨਹੀਂ ਹੈ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿਚ ਅਕਾਲੀ ਸਰਕਾਰ ਵਲੋਂ ਕੁਝ ਨਾ ਕਰਨ ਕਾਰਨ ਉਨ੍ਹਾਂ ਦੇ ਮਨ ਵਿਚ ਰੋਸ ਸੀ। ਆਪਣੇ ਤਬਾਦਲੇ ਬਾਰੇ ਗੱਲ ਕਰਦਿਆਂ ਭਾਈ ਬਲਬੀਰ ਸਿੰਘ ਨੇ ਆਖਿਆ ਕਿ ਉਹ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰ ਕਿਸੇ ਥਾਂ ‘ਤੇ ਡਿਊਟੀ ਦੇਣ ਲਈ ਨਹੀਂ ਜਾਣਗੇ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …