ਕਸ਼ਮੀਰ ਮਾਮਲੇ ਸਬੰਧੀ ਪਾਕਿਸਤਾਨ ਉਤੇ ਕੋਈ ਯਕੀਨ ਨਹੀਂ ਕਰ ਰਿਹੈ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਲਈ ਸ਼ਰਮਿੰਦਗੀ ਪੈਦਾ ਕਰਦੇ ਹੋਏ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਬ੍ਰਿਗੇਡੀਅਰ (ਸੇਵਾ ਮੁਕਤ) ਇਜਾਜ਼ ਅਹਿਮਦ ਸ਼ਾਹ ਨੇ ਮੰਨਿਆ ਕਿ ਕਸ਼ਮੀਰ ਮਸਲੇ ‘ਤੇ ਪਾਕਿਸਤਾਨ ਅੰਤਰਰਾਸ਼ਟਰੀ ਸਮਰਥਨ ਹਾਸਲ ਕਰਨ ਵਿਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਮਸਲੇ ‘ਤੇ ਇਸਲਾਮਾਬਾਦ ਦੇ ਲੱਖ ਯਤਨਾਂ ਦੇ ਬਾਵਜੂਦ ਵਿਸ਼ਵ ਭਾਰਤ ‘ਤੇ ਯਕੀਨ ਕਰ ਰਿਹਾ ਹੈ। ਸ਼ਾਹ ਨੇ ਕਿਹਾ ਕਿ ਪਾਕਿਸਤਾਨ ਦੀ ਸੱਤਾ ਧਿਰ ਦੇ ਧਨਾਢ ਵਰਗ ਨੇ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕਹਿ ਰਿਹਾ ਹੈ ਕਿ ਭਾਰਤ ਦੇ ਕਸ਼ਮੀਰ ਵਿਚ ਕਰਫ਼ਿਊ ਕਾਰਨ ਉੱਥੇ ਦਵਾਈਆਂ ਨਹੀਂ ਹਨ ਪਰ ਕੋਈ ਵੀ ਦੇਸ਼ ਪਾਕਿਸਤਾਨ ‘ਤੇ ਯਕੀਨ ਨਹੀਂ ਕਰ ਰਿਹਾ। ਸ਼ਾਹ ਦੀ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਹੈ ਕਿ ਕਸ਼ਮੀਰ ਮੁੱਦੇ ‘ਤੇ 58 ਦੇਸ਼ਾਂ ਨੇ ਉਨ੍ਹਾਂ ਦਾ ਸਮਰਥਨ ਕੀਤਾ ਹੈ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …