ਛੁੱਟੀ ਵਾਲੇ ਦਿਨ ਮਿਲੇਗੀ ਛੋਟ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਵਾਰ ਫਿਰ ਤੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 4 ਤੋਂ 15 ਨਵੰਬਰ ਤੱਕ ਔਡਈਵਨ ਫਾਰਮੂਲਾ ਲਾਗੂ ਹੋਵੇਗਾ ਅਤੇ ਛੁੱਟੀ ਵਾਲੇ ਦਿਨ ਇਸ ‘ਚ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਹਰ ਵਾਰਡ ਵਿਚ ਕਚਰਾ ਜਲਾਉਣ ਤੋਂ ਰੋਕਣ ਲਈ ਦੋਦੋ ਇਨਵਾਇਰਮੈਂਟ ਮਾਰਸ਼ਲ ਤਾਇਨਾਤ ਕੀਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਰੁਖ ਲਗਾਉਣ ਲਈ ਇਕ ਹੈਲਪਲਾਈਨ ਵੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਨਵੰਬਰ ਤੋਂ ਬਾਅਦ ਜਦੋਂ ਪਰਾਲੀ ਦਾ ਪ੍ਰਦੂਸ਼ਣ ਘੱਟ ਹੋ ਜਾਵੇਗਾ ਤਦ ਹੀ ਔਡਈਵਨ ਹਟਾਏ ਜਾਣਗੇ। ਉਨ੍ਹਾਂ ਦੱਸਿਆ ਦਿੱਲੀ ਦੇ ਲੋਕਾਂ ਨੂੰ ਮਾਸਕ ਵੀ ਵੱਡੇ ਜਾਣਗੇ। ਜ਼ਿਕਰਯੋਗ ਹੈ ਕਿ ਦਿੱਲੀ ਖੇਤਰ ਵਿਚ 25 ਤੋਂ 30 ਫੀਸਦੀ ਪ੍ਰਦੂਸ਼ਣ ਗੱਡੀਆਂ ਵਿਚੋਂ ਨਿਕਲਣ ਵਾਲੇ ਧੂੰਏਂ ਨਾਲ ਹੀ ਹੁੰਦਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …