11 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਭੋਪਾਲ ‘ਚ ਖਟਲਾਪੁਰ ਘਾਟ ‘ਤੇ ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਘਟਨਾ ਦੌਰਾਨ ਬੇੜੀ ‘ਚ ਕਈ ਵਿਅਕਤੀ ਸਵਾਰ ਸਨ ਤੇ ਅਚਾਨਕ ਕਿਸ਼ਤੀ ਪਾਣੀ ‘ਚ ਡੁੱਬ ਗਈ ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਰਾਹਤ ਅਤੇ ਬਚਾਅ ਦਲ ਨੇ 6 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ‘ਚ ਕੁੱਲ 17 ਵਿਅਕਤੀ ਸਵਾਰ ਸਨ। ਮੱਧ ਪ੍ਰਦੇਸ਼ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …