ਮਾਂ ਅਤੇ ਦੋ ਬੱਚਿਆਂ ਦੀ ਮੌਤ, 4 ਜ਼ਖ਼ਮੀ
ਪਠਾਨਕੋਟ/ਬਿਊਰੋ ਨਿਊਜ਼
ਪਠਾਨਕੋਟ ਦੇ ਕਸਬਾ ਸੁਜਾਨਪੁਰ ਵਿਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਨਾਲ ਗਰੀਬ ਪਰਿਵਾਰ ਦੀ ਇਕ ਮਹਿਲਾ ਤੇ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਗੁਆਂਢੀਆਂ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਪਠਾਨਕੋਟ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ। ਇਹ ਹਾਦਸਾ ਅੱਜ ਤੜਕੇ 3 ਵਜੇ ਪਠਾਨਕੋਟ ਜ਼ਿਲ੍ਹੇ ਵਿਚ ਪੈਂਦੇ ਕਸਬਾ ਸੁਜਾਨਪੁਰ ਦੇ ਵਾਰਡ ਨੰਬਰ 13 ਵਿਚ ਉਦੋਂ ਹੋਇਆ, ਜਦੋਂ ਪਰਿਵਾਰ ਦੇ ਸਾਰੇ ਮੈਂਬਰ ਗੂੜ੍ਹੀ ਨੀਂਦ ਸੁੱਤੇ ਪਏ ਸਨ। ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …