1 ਕਰੋੜ 63 ਲੱਖ ਰੁਪਏ ਦੇ ਗਬਨ ਮਾਮਲੇ ਵਿਚ ਹੋਈ ਕਾਰਵਾਈ
ਜਲੰਧਰ/ਬਿਊਰੋ ਨਿਊਜ਼
ਜਲੰਧਰ ਦੀ ਸਹਾਇਕ ਕਮਿਸ਼ਨਰ ਅਤੇ ਤਰਨਤਾਰਨ ‘ਚ ਐਸ.ਡੀ.ਐਮ. ਵਜੋਂ ਤਾਇਨਾਤ ਰਹਿ ਚੁੱਕੀ ਪੀਸੀਐਸ ਅਧਿਕਾਰੀ ਡਾ. ਅਨੂਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ। ਅਨੂਪ੍ਰੀਤ ਨੂੰ 1 ਕਰੋੜ 63 ਲੱਖ ਰੁਪਏ ਦੇ ਨੈਸ਼ਨਲ ਹਾਈਵੇ ਵਿਚ ਹੋਏ ਗਬਨ ਅਤੇ ਭਾਰਤਪਾਕਿਸਤਾਨ ਸਰਹੱਦ ‘ਤੇ ਕੰਡਿਆਲੀ ਤਾਰੋਂ ਪਾਰ ਜ਼ਮੀਨ ਦੇ ਕਿਸਾਨਾਂ ਦੇ ਮੁਆਵਜ਼ੇ ਵਿਚ ਹੋਏ ਗਬਨ ਕਰਕੇ ਮੁਅੱਤਲ ਕੀਤਾ ਗਿਆ। ਇਸ ਮਾਮਲੇ ਵਿਚ ਤਰਨਤਾਰਨ ਜ਼ਿਲ੍ਹੇ ਵਿਚ ਪੈਂਦੇ ਪੱਟੀ ਵਿਚ ਅਨੂਪ੍ਰੀਤ ਤੇ ਪੰਜ ਹੋਰ ਵਿਅਕਤੀਆਂ ਖਿਲਾਫ ਧੋਖਾਧੜੀ ਦਾ ਕੇਸ ਵੀ ਦਰਜ ਹੋ ਚੁੱਕਾ ਹੈ। ਇਸ ਮਾਮਲੇ ਦੀ ਜਾਂਚ ਤਰਨਤਾਰਨ ਦੇ ਡੀਸੀ ਪਰਦੀਪ ਕੁਮਾਰ ਸਭਰਵਾਲ ਕਰ ਰਹੇ ਸਨ ਅਤੇ ਉਨ੍ਹਾਂ ਦੀ ਰਿਪੋਰਟ ਤੋਂ ਬਾਅਦ ਹੀ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਹੁਕਮਾਂ ‘ਤੇ ਅਨੂਪ੍ਰੀਤ ਦੀ ਮੁਅੱਤਲੀ ਹੋਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …