ਕੈਪਟਨ ਅਮਰਿੰਦਰ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਲਈ ਸ਼ਰਧਾਲੂਆਂ ਕੋਲੋਂ 20 ਅਮਰੀਕੀ ਡਾਲਰ ਫੀਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਵਿਰੋਧ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ ਅਤੇ ਇਸ ਵਿਚ ਪੈਸੇ ਲੈਣਾ ਠੀਕ ਨਹੀਂ ਹੈ। ਉਨ੍ਹਾਂ ਪਾਕਿ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀ ਫੀਸ ਲੈਣ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿਚ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਹ ਪਾਕਿਸਤਾਨ ਉਤੇ ਸਰਵਿਸ ਚਾਰਜ ਨਾ ਲਗਾਉਣ ਲਈ ਦਬਾਅ ਪਾਉਣ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਸਰਵਿਸ ਚਾਰਜ ਲਗਾਉਣ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਉਤੇ ਵੱਡਾ ਵਿੱਤੀ ਬੋਝ ਪਵੇਗਾ।
Check Also
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …