Breaking News
Home / ਭਾਰਤ / ਭਾਰਤ ਸਰਕਾਰ ਨੇ ਵਿਦੇਸ਼ੀ ਸਿੱਖਾਂ ਨੂੰ ਦਿੱਤੀ ਵੱਡੀ ਰਾਹਤ

ਭਾਰਤ ਸਰਕਾਰ ਨੇ ਵਿਦੇਸ਼ੀ ਸਿੱਖਾਂ ਨੂੰ ਦਿੱਤੀ ਵੱਡੀ ਰਾਹਤ

ਕਾਲੀ ਸੂਚੀ ਵਿਚੋਂ 312 ਸਿੱਖਾਂ ਦੇ ਨਾਂ ਹਟਾਏ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਵਿਦੇਸ਼ੀ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ 312 ਵਿਦੇਸ਼ੀ ਸਿੱਖਾਂ ਦੇ ਨਾਮ ਕਾਲੀ ਸੂਚੀ ਵਿਚੋਂ ਹਟਾ ਦਿੱਤੇ ਗਏ ਹਨ। ਹੁਣ ਇਸ ਸੂਚੀ ਵਿਚ ਸਿਰਫ਼ ਦੋ ਵਿਅਕਤੀਆਂ ਨਾਂ ਰਹਿ ਰਹੇ ਗਏ ਹਨ। ਇਹ ਫ਼ੈਸਲਾ ਵੱਖਵੱਖ ਸੁਰੱਖਿਆ ਏਜੰਸੀਆਂ ਵੱਲੋਂ ਕਾਲੀ ਸੂਚੀ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਗਿਆ। ਇਸ ਤਰ੍ਹਾਂ ਜਿਨ੍ਹਾਂ ਸਿੱਖਾਂ ਦੇ ਨਾਂ ਕਾਲੀ ਸੂਚੀ ਵਿਚੋਂ ਹਟਾਏ ਗਏ ਹਨ, ਉਹ ਹੁਣ ਭਾਰਤ ਦਾ ਵੀਜ਼ਾ ਲੈਣ ਯੋਗ ਹਨ ਤੇ ਆਪਣੇ ਪਰਿਵਾਰ ਤੇ ਜੜ੍ਹਾਂ ਨਾਲ ਮੁੜ ਜੁੜ ਸਕਦੇ ਹਨ। ਧਿਆਨ ਰਹੇ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਂ ਕਾਲੀ ਸੂਚੀ ਵਿਚ ਸਨ ਉਹ ਸਾਰੇ ਸਿੱਖ ਇਸ ਵੇਲੇ ਕੈਨੇਡਾ, ਅਮਰੀਕਾ, ਇੰਗਲੈਂਡ, ਜਰਮਨੀ ਤੇ ਇਟਲੀ ਸਮੇਤ ਹੋਰ ਕਈ ਦੇਸ਼ਾਂ ਵਿੱਚ ਰਹਿੰਦੇ ਹਨ।
ਭਾਰਤ ਸਰਕਾਰ ਨੇ ਸਾਰੇ ਭਾਰਤੀ ਦੂਤਘਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਉਨ੍ਹਾਂ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਚਿਤ ਵੀਜ਼ਾ ਜਾਰੀ ਕਰਨ, ਜਿਨ੍ਹਾਂ ਦਾ ਨਾਂ ਕੇਂਦਰ ਦੀ ਕਾਲੀ ਸੂਚੀ ਵਿਚ ਨਹੀਂ ਹੈ।

Check Also

ਹੈਦਰਾਬਾਦ ‘ਚ ਇਨਸਾਨੀਅਤ ਹੋਈ ਸ਼ਰਮਸ਼ਾਰ

ਮਹਿਲਾ ਵੈਟਰਨਰੀ ਡਾਕਟਰ ਨੂੰ ਜਬਰ ਜਨਾਹ ਤੋਂ ਬਾਅਦ ਅੱਗ ਲਗਾ ਕੇ ਸਾੜਿਆ ਲੋਕ ਸਭਾ ‘ਚ …