Breaking News
Home / ਪੰਜਾਬ / ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜੀ ਹੋਈ ਖਾਰਜ

ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜੀ ਹੋਈ ਖਾਰਜ

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਬੋਲੇ ਸਨ ਅਪਸ਼ਬਦ
ਗੁਰਦਾਸਪੁਰ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਦਰਜ ਮਾਮਲੇ ਵਿਚ ਜ਼ਿਲ੍ਹਾ ਸੈਸ਼ਨ ਅਦਾਲਤ ਗੁਰਦਾਸਪੁਰ ਵਲੋਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਬੈਸ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਜਿਸ ਤੋਂ ਬਾਅਦ ਬੈਂਸ ਨੇ ਗ੍ਰਿਫ਼ਤਾਰੀ ਤੋ ਬਚਣ ਲਈ ਅਦਾਲਤ ਵਿੱਚ ਜਮਾਨਤ ਲ਼ਈ ਅਰਜ਼ੀ ਲਾਈ ਸੀ। ਇਸ ਅਰਜ਼ੀ ‘ਤੇ ਅੱਜ ਗੁਰਦਾਸਪੁਰ ਅਦਾਲਤ ਵਿੱਚ ਸੁਣਵਾਈ ਹੋਈ। ਧਿਆਨ ਰਹੇ ਕਿ ਪਿਛਲੇ ਦਿਨੀਂ ਬਟਾਲਾ ‘ਚ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਨਾ ਮਿਲਣ ਕਾਰਨ ਵਿਧਾਇਕ ਬੈਂਸ ਨੇ ਡੀਸੀ ਨਾਲ ਸਵਾਲ-ਜਵਾਬ ਕੀਤੇ ਸਨ। ਇਸ ਦੌਰਾਨ ਸਿਮਰਜੀਤ ਬੈਂਸ ਨੇ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਨਾਲ ਬਦਸਲੂਕੀ ਕੀਤੀ, ਜਿਸ ਦੀ ਵੀਡੀਓ ਵੀ ਕਾਫੀ ਵਾਇਰਲ ਹੋਈ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ‘ਤੇ ਹੀ ਬੈਂਸ ਖਿਲਾਫ ਐਫਆਈਆਰ ਦਰਜ ਹੋਈ ਸੀ।

Check Also

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ

ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …