Breaking News
Home / ਪੰਜਾਬ / ਚਰਨਜੀਤ ਚੰਨੀ ਨੇ ਦੁਬਈ ਦੀ ਸੰਗਤ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਚਰਨਜੀਤ ਚੰਨੀ ਨੇ ਦੁਬਈ ਦੀ ਸੰਗਤ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਦਿੱਤਾ ਸੱਦਾ

1 ਤੋਂ 12 ਨਵੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਹੋਣਗੇ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਵਿਚ ਸ਼ਾਮਲ ਹੋਣ ਲਈ ਦੁਨੀਆ ਭਰ ਵਿਚ ਵਸਦੇ ਨਾਨਕ ਨਾਮ ਲੇਵਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਲੜੀ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਇੱਕ ਵਫਦ ਵੱਖਵੱਖ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ 550 ਸਾਲਾ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਦੇਣ ਦੁਬਈ ਪਹੁੰਚਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਨੀ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਦੇਣ ਲਈ ਦੁਬਈ ਆਏ ਹਨ। ਉਨ੍ਹਾਂ ਦੁਬਈ ਵਸਦੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ 1 ਨਵੰਬਰ ਤੋਂ 12 ਨਵੰਬਰ, 2019 ਤੱਕ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …