ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਨੇ ਲਾਂਘੇ ਦਾ ਕੀਤਾ ਨਿਰੀਖਣ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਕੇਂਦਰੀ ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਗੋਵਿੰਦ ਮੋਹਨ ਨੇ ਦੱਸਿਆ ਕਿ ਭਾਰਤ ਵਾਲੇ ਪਾਸੇ ਤੋਂ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕਰਤਾਰਪੁਰ ਲਾਂਘਾ 11 ਨਵੰਬਰ ਜਾਣੀਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ। ਮੋਹਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਜਿਹੜੇ ਕਾਰਜ ਭਾਰਤ ਦੇ ਹਿੱਸੇ ‘ਚ ਹਨ, ਉਨ੍ਹਾਂ ਵਿਚੋਂ ਪਹਿਲਾਂ ਕੰਮ ਗੁਰਦਾਸਪੁਰ-ਬਟਾਲਾ ਹਾਈਵੇਅ ਤੋਂ ਸਰਹੱਦ ਬਿੰਦੂ ਤੱਕ ਸਾਢੇ ਤਿੰਨ ਕਿਲੋਮੀਟਰ ਦਾ ਵਾਧੂ ਹਾਈਵੇਅ ਬਣਾਉਣਾ ਹੈ। ਇਸ ਦਾ 70 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਇਸ ਨੂੰ 31 ਅਕਤੂਬਰ ਤੱਕ ਪੂਰਾ ਕਰ ਲਿਆ ਜਾਵੇਗਾ। ਦੂਜਾ ਕੰਮ ਯਾਤਰੀ ਟਰਮੀਨਲ ਬਿਲਡਿੰਗ ਦਾ ਹੈ, ਜਿਸਦਾ ਕੰਮ ਵੀ ਚੱਲ ਰਿਹਾ ਹੈ। ਇਸ ਭਵਨ ‘ਚ ਕਰਤਾਰਪੁਰ ਵੱਲ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਇਮੀਗ੍ਰੇਸ਼ਨ ਅਤੇ ਹੋਰ ਸਹੂਲਤਾਂ ਹੋਣਗੀਆਂ।
Check Also
ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ
ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …