ਪੀ.ਓ.ਕੇ. ਉਤੇ ਇਕ ਦਿਨ ਹੋਵੇਗਾ ਭਾਰਤ ਦਾ ਕਬਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੀ.ਓ.ਕੇ. ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਦੇ ਹਿੱਸੇ ਵਾਲੇ ਕਸ਼ਮੀਰ ‘ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਾਰਾ 370 ਦੁਵੱਲਾ ਮੁੱਦਾ ਨਹੀਂ ਸਗੋਂ ਅੰਦਰੂਨੀ ਮੁੱਦਾ ਹੈ। ਜੈਸ਼ੰਕਰ ਨੇ ਕਿਹਾ ਕਿ ਪੀ.ਓ.ਕੇ. ਸਬੰਧੀ ਸਾਡੀ ਸਥਿਤ ਹਮੇਸ਼ਾ ਹੀ ਸਪੱਸ਼ਟ ਹੈ ਅਤੇ ਇਹ ਜਲਦ ਹੀ ਭਾਰਤ ਦਾ ਭੂਗੋਲਿਕ ਹਿੱਸਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ‘ਤੇ ਹਮਲੇ ਹੋ ਰਹੇ ਹਨ ਅਤੇ ਸਿੱਖ ਕੁੜੀਆਂ ਦੇ ਅਗਵਾ ਹੋਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਅੱਜ ਭਾਜਪਾ ਦੀ ਸਰਕਾਰ ਨੂੰ 100 ਦਿਨ ਪੂਰੇ ਹੋਏ ਹਨ ਅਤੇ ਇਸ ਮੌਕੇ ਵਿਦੇਸ਼ ਮੰਤਰੀ ਨਵੀਂ ਦਿੱਲੀ ਵਿਚ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
Check Also
ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …