ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪਾਕਿਸਤਾਨ ‘ਚੋਂ ਮੰਗਵਾਉਂਦਾ ਸੀ ਹੈਰੋਇਨ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਪੁਲਿਸ ਅੰਮ੍ਰਿਤਸਰ ਦੀ ਟੀਮ ਅਤੇ ਬੀਐਸਐਫ ਨੇ ਚਲਾਏ ਇਕ ਸਾਂਝੇ ਅਪ੍ਰਰੇਸ਼ਨ ਦੌਰਾਨ 13 ਕਿਲੋ 700 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਧਿਆਨ ਰਹੇ ਕਿ ਚਾਰ ਦਿਨ ਪਹਿਲਾਂ ਸਾਢੇ 7 ਕਿਲੋ ਹੈਰੋਇਨ ਸਮੇਤ ਫੜੇ ਗਏ ਸ਼ਮਸ਼ੇਰ ਸਿੰਘ ਦੀ ਨਿਸ਼ਾਨਦੇਹੀ ‘ਤੇ ਇਹ ਬਰਾਮਦਗੀ ਹੋਈ ਹੈ। ਇਸ ਮਾਮਲੇ ਵਿਚ ਪੁਲਿਸ ਹੁਣ ਤੱਕ 21 ਕਿਲੋ ਹੈਰੋਇਨ ਬਰਾਮਦ ਕਰ ਚੁੱਕੀ ਹੈ ਅਤੇ ਹੁਣ ਵੀ ਸ਼ੇਰਾ ਕੋਲੋਂ ਪੁੱਛਗਿੱਛ ਜਾਰੀ ਹੈ। ਆਈ.ਜੀ. ਸੁਰਿੰਦਰ ਪਾਲ ਸਿੰਘ ਨੇ ਦੱਸਿਆ ਲੰਘੀ 13 ਸਤੰਬਰ ਨੂੰ ਪੁਲਿਸ ਨੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਨੂੰ ਸਾਢੇ 7 ਕਿਲੋ ਹੈਰੋਇਨ ਅਤੇ 28 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਸੀ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲ ਗਈ ਹੈ ਕਿ ਸ਼ੇਰਾ ਦੇ ਸਬੰਧ ਪਾਕਿਸਤਾਨ ਵਿਚ ਬੈਠੇ ਡਰੱਗ ਸਮੱਗਲਰਾਂ ਨਾਲ ਹਨ। ਸ਼ੇਰਾ ਪਾਕਿਸਤਾਨ ਦੇ ਸਮੱਗਲਰਾਂ ਕੋਲੋਂ ਹੈਰੋਇਨ ਮੰਗਵਾ ਕੇ ਜ਼ਮੀਨ ਹੇਠਾਂ ਦਬਾ ਕੇ ਰੱਖ ਲੈਂਦਾ ਸੀ। ਸ਼ੇਰਾ ਦੀ ਨਿਸ਼ਾਨਦੇਹੀ ‘ਤੇ ਹੀ 13 ਕਿਲੋ 700 ਗਰਾਮ ਹੈਰੋਇਨ ਬਰਾਮਦ ਹੋਈ ਹੈ, ਜੋ ਜ਼ਮੀਨ ‘ਚ ਦਬਾ ਕੇ ਰੱਖੀ ਹੋਈ ਸੀ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …