Breaking News
Home / ਪੰਜਾਬ / ਤਰਨਤਾਰਨ ‘ਚ ਹੋਏ ਧਮਾਕੇ ਦੇ ਮਾਮਲੇ ‘ਚ 7 ਆਰੋਪੀਆਂ ਨੂੰ ਭੇਜਿਆ ਪੁਲਿਸ ਰਿਮਾਂਡ ‘ਤੇ

ਤਰਨਤਾਰਨ ‘ਚ ਹੋਏ ਧਮਾਕੇ ਦੇ ਮਾਮਲੇ ‘ਚ 7 ਆਰੋਪੀਆਂ ਨੂੰ ਭੇਜਿਆ ਪੁਲਿਸ ਰਿਮਾਂਡ ‘ਤੇ

ਧਮਾਕੇ ਦੀਆਂ ਤਾਰਾਂ ਵਿਦੇਸ਼ਾਂ ਨਾਲ ਜੁੜਨ ਲੱਗੀਆਂ
ਤਰਨਤਾਰਨ/ਬਿਊਰੋ ਨਿਊਜ਼
ਲੰਘੀ 4 ਸਤੰਬਰ ਨੂੰ ਤਰਨਤਾਰਨ ਦੇ ਪਿੰਡ ਪੰਡੋਰੀ ਵਿਚ ਬੰਬ ਧਮਾਕਾ ਹੋਇਆ ਸੀ ਅਤੇ ਇਸ ਦੀਆਂ ਤਾਰਾਂ ਵਿਦੇਸ਼ਾਂ ਨਾਲ ਜੁੜਦੀਆਂ ਨਜ਼ਰ ਆ ਰਹੀਆਂ ਹਨ। ਇਸ ਸਬੰਧੀ 7 ਆਰੋਪੀਆਂ ਨੂੰ ਅੱਜ ਪੁਲਿਸ ਨੇ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਆਰੋਪੀਆਂ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਹੁਣ ਤੱਕ ਦੀ ਜਾਂਚ ‘ਚ ਪੁਲਿਸ ਵਲੋਂ 32 ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਨ੍ਹਾਂ ‘ਚੋਂ 7 ਵਿਅਕਤੀਆਂ ਦੇ ਸੰਬੰਧ ਧਮਾਕੇ ਦੀ ਇਸ ਘਟਨਾ ਨਾਲ ਸਿੱਧੇ ਤੌਰ ‘ਤੇ ਜੁੜੇ ਦੱਸੇ ਜਾ ਰਹੇ ਹਨ। ਸੂਤਰਾਂ ਮੁਤਾਬਕ ਇਹ ਆਰੋਪੀ ਪੰਜਾਬ ‘ਚ ਵੱਡਾ ਧਮਾਕਾ ਕਰਨਾ ਚਾਹੁੰਦੇ ਸਨ ਅਤੇ ਇਸ ਸੰਬੰਧੀ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਮਿਲ ਰਹੀ ਸੀ। ਇਸ ਸੰਬੰਧੀ ਡੀ. ਐੱਸ. ਪੀ. ਰਵਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਆਰੋਪੀਆਂ ਨੂੰ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਹੈ। ਰਿਮਾਂਡ ਦੌਰਾਨ ਉਨ੍ਹਾਂ ਤੋਂ ਹੋਰ ਵੱਡੇ ਖ਼ੁਲਾਸੇ ਹੋ ਸਕਦੇ ਹਨ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …