ਮਕਾਨ ਮਾਲਕ ਵੱਲੋਂ ਕਿਰਾਏ ‘ਤੇ ਰਹਿੰਦੀ ਮਹਿਲਾ ਅਤੇ ਉਸ ਦੀ ਬੱਚੀ ਦੀ ਹੱਤਿਆ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਪ੍ਰੀਤ ਨਗਰ ਇਲਾਕੇ ਵਿਚ ਮਾਂ ਅਤੇ ਧੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਤੋਂ ਬਾਅਦ ਦੋਸ਼ੀ ਨੇ ਮਾਂ ਅਤੇ ਧੀ ਦੀ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ। ਕਤਲ ਹੋਈ ਮਹਿਲਾ ਦਾ ਪਤੀ ਫੌਜ ਵਿਚ ਨੌਕਰੀ ਕਰਦਾ ਹੈ। ਦੱਸਿਆ ਜਾ ਰਿਹਾ ਹੈ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਮਹਿਲਾ ਵੱਲੋਂ ਉਸਦੇ ਘਰ ‘ਚ ਕਿਰਾਏ ‘ਤੇ ਰਹਿੰਦੀ ਔਰਤ ਅਤੇ ਉਸ ਦੀ 6 ਸਾਲਾ ਬੱਚੀ ਦੀ ਹੱਤਿਆ ਕਰਕੇ ਉਸ ਦੀ ਲਾਸ਼ ਨੂੰ ਰਾਤ ਦੇ ਹਨੇਰੇ ‘ਚ ਕਿਸੇ ਸੁੰਨਸਾਨ ਇਲਾਕੇ ‘ਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਾਤਲ ਮਹਿਲਾ ਨੂੰ ਹਿਰਾਸਤ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਜਿਹੀ ਦਿਲ ਨੂੰ ਹਲੂਣ ਦੇਣ ਵਾਲੀ ਵਾਰਦਾਤ ਨੇ ਇਲਾਕੇ ਵਿਚ ਸਨਸਨੀ ਫੈਲਾ ਦਿੱਤੀ ਹੈ।

