1.7 C
Toronto
Wednesday, April 1, 2026
spot_img
Homeਪੰਜਾਬਸੁਨੀਲ ਜਾਖੜ ਨੇ ਮੁੜ ਸੰਭਾਲਿਆ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ

ਸੁਨੀਲ ਜਾਖੜ ਨੇ ਮੁੜ ਸੰਭਾਲਿਆ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ

ਜ਼ਿਮਨੀ ਚੋਣ ਲੜਨ ਤੋਂ ਵੱਟਿਆ ਪਾਸਾ
ਚੰਡੀਗੜ੍ਹ/ਬਿਊਰੋ ਨਿਊਜ਼
ਸੁਨੀਲ ਜਾਖੜ ਨੇ ਮੁੜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਜਾਖੜ ਨੇ ਕਾਂਗਰਸੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕਰਦਿਆਂ ਕਈ ਮੁੱਦਿਆਂ ‘ਤੇ ਵਿਚਾਰ ਕੀਤੀ। ਇਸ ਮੌਕੇ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਹਲਕੇ ਤੋਂ ਆਪ ਜ਼ਿਮਨੀ ਚੋਣ ਨਹੀਂ ਲੜਨਗੇ। ਇਸ ਤੋਂ ਪਹਿਲਾਂ ਚਰਚਾ ਸੀ ਜਾਖੜ ਨੂੰ ਜਲਾਲਾਬਾਦ ਹਲਕੇ ਤੋਂ ਜ਼ਿਮਨੀ ਚੋਣ ਲੜਾਈ ਜਾ ਸਕਦੀ ਹੈ, ਪਰ ਉਨ੍ਹਾਂ ਇਸ ਗੱਲ ਦਾ ਖੰਡਨ ਕੀਤਾ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਵੀ ਹਾਜ਼ਰ ਸਨ। ਛੇ ਸਿਆਸੀ ਸਲਾਹਕਾਰਾਂ ਸਬੰਧੀ ਜਾਖੜ ਨੇ ਕਿਹਾ ਕਿ ਇਨ੍ਹਾਂ ਨੂੰ ਯੋਗਤਾ ਦੇ ਅਧਾਰ ‘ਤੇ ਹੀ ਨਿਯੁਕਤ ਕੀਤਾ ਗਿਆ ਹੈ ਅਤੇ ਸਰਕਾਰੀ ਖਜ਼ਾਨੇ ਦੇ ਹਿਸਾਬ ਨਾਲ ਹੀ ਸਿਆਸੀ ਸਲਾਹਕਾਰਾਂ ਦੀ ਨਿਯੁਕਤੀ ਕੀਤੀ ਗਈ ਹੈ।

RELATED ARTICLES
POPULAR POSTS