Breaking News
Home / ਪੰਜਾਬ / 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ

ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਲਈ ਬਣੀ ਸਹਿਮਤੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਅੰਮ੍ਰਿਤਸਰ ਵਿਚ ਮੀਟਿੰਗ ਹੋਈ। ਇਸ ਮੌਕੇ ਦੋਵਾਂ ਧਿਰਾਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮ ਇਕੱਠੇ ਮਨਾਉਣ ਲਈ ਸਹਿਮਤੀ ਦਿੱਤੀ ਗਈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਗਵੰਤਪਾਲ ਸਿੰਘ ਸੱਚਰ ਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਪ੍ਰਤੀਨਿਧ ਮੌਜੂਦ ਰਹੇ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾਂ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਮੌਕੇ ਇਹ ਸੰਦੇਸ਼ ਸਮੁੱਚੀ ਦੁਨੀਆਂ ਅੰਦਰ ਜਾਵੇ। ਲੌਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਤਾਲਮੇਲ ਕਮੇਟੀ ਗਠਿਤ ਕੀਤੀ ਗਈ ਸੀ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਕੱਤਰਤਾ ‘ਚ ਹੋਏ ਵਿਚਾਰ-ਵਟਾਂਦਰੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝਾ ਕੀਤਾ ਜਾਵੇਗਾ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …