ਭਾਰਤ ਨੇ ਮੋਦੀ ਦੇ ਅਮਰੀਕਾ ਜਾਣ ਲਈ ਪਾਕਿ ਨੂੰ ਏਅਰਬੇਸ ਖੋਲ੍ਹਣ ਦੀ ਕੀਤੀ ਅਪੀਲ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨੀ ਮੀਡੀਆ ਰਿਪੋਰਟਾਂ ਵਿਚ ਅੱਜ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਪਾਕਿਸਤਾਨ ਨੂੰ ਏਅਰਬੇਸ ਖੋਲ੍ਹਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੋਦੀ ਆਉਂਦੀ 22 ਸਤੰਬਰ ਨੂੰ ਅਮਰੀਕਾ ਦੇ ਹਿਊਸਟਨ ਜਾਣਗੇ, ਜਿੱਥੇ ਉਨ੍ਹਾਂ ਇਕ ਸਮਾਗਮ ਵਿਚ ਹਿੱਸਾ ਲੈਣਾ ਹੈ। ਹਿਊਸਟਨ ਵਿਚ ਸਮਾਗਮ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਨਰਿੰਦਰ ਮੋਦੀ ਇਕੱਠੇ ਹਿੱਸਾ ਲੈਣਗੇ। ਧਿਆਨ ਰਹੇ ਕਿ ਪਿਛਲੇ ਦਿਨੀਂ ਹੀ ਪਾਕਿ ਨੇ ਭਾਰਤੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਜਹਾਜ਼ ਨੂੰ ਆਪਣੇ ਹਵਾਈ ਖੇਤਰ ਵਿਚੋਂ ਲੰਘਣ ਦੀ ਆਗਿਆ ਨਹੀਂ ਦਿੱਤੀ ਸੀ। ਇਸ ਸਬੰਧੀ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਜਦੋਂ ਤੱਕ ਭਾਰਤ ਕਸ਼ਮੀਰ ਵਿਚੋਂ ਕਰਫਿਊ ਨਹੀਂ ਹਟਾਉਂਦਾ, ਉਦੋਂ ਉਸ ਨਾਲ ਕੋਈ ਵੀ ਗੱਲ ਨਹੀਂ ਕੀਤੀ ਜਾ ਸਕਦੀ।

