ਈ-ਸਿਗਰਟ ‘ਤੇ ਵੀ ਲਗਾਈ ਪੂਰਨ ਪਾਬੰਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੋਦੀ ਕੈਬਨਿਟ ਨੇ ਅੱਜ ਕਈ ਅਹਿਮ ਫ਼ੈਸਲੇ ਲਏ। ਕੇਂਦਰ ਸਰਕਾਰ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ ਨੇ ਦੱਸਿਆ ਕਿ ਇਸ ਵਾਰ ਰੇਲਵੇ ਦੇ 11 ਲੱਖ, 52 ਹਜ਼ਾਰ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਈ-ਸਿਗਰਟ ‘ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਹੈ। ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਬੰਧੀ ਕਿਹਾ ਕਿ ਈ-ਸਿਗਰਟ ‘ਤੇ ਪਾਬੰਦੀ ਦਾ ਮਤਲਬ ਇਸ ਦੇ ਉਤਪਾਦਨ, ਦਰਾਮਦ-ਬਰਾਮਦ, ਟਰਾਂਸਪੋਰਟ, ਵਿੱਕਰੀ, ਵੰਡ ਅਤੇ ਵਿਗਿਆਪਨ ‘ਤੇ ਪੂਰੀ ਪਾਬੰਦੀ ਹੈ। ਦੱਸਿਆ ਗਿਆ ਜਿਹੜਾ ਵੀ ਈਸਿਗਰਟ ਸਬੰਧੀ ਨਿਯਮ ਤੋੜੇਗਾ, ਉਸ ਨੂੰ ਇਕ ਲੱਖ ਰੁਪਏ ਜੁਰਮਾਨਾ ਅਤੇ ਇਕ ਸਾਲ ਦੀ ਜੇਲ੍ਹ ਵੀ ਹੋ ਸਕਦੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …