ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ
ਜਲੰਧਰ/ਬਿਊਰੋ ਨਿਊਜ਼
ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਰਜਾਈ ਨੂੰ ਅੱਜ ਜਲੰਧਰ ਦੇ ਨਕੋਦਰ ਰੋਡ ‘ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ ਸਲੀਮ ਦੀ ਭਰਜਾਈ ਪ੍ਰਵੀਨ ਆਪਣੇ ਪਿਤਾ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੀ ਸੀ। ਇਸ ਦੌਰਾਨ ਪਿੱਛਿਓਂ ਆ ਰਹੇ ਟਿੱਪਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ‘ਚ ਪ੍ਰਵੀਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਹਸਪਤਾਲ ‘ਚ ਪਹੁੰਚਾਇਆ ਗਿਆ, ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪ੍ਰਵੀਨ ਟਿੱਪਰ ਨਾਲ ਕਾਫੀ ਦੂਰ ਤੱਕ ਘੜੀਸ ਹੁੰਦੀ ਚਲੀ ਗਈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …