ਕਿਹਾ – ਅਕਾਲੀਆਂ ਨੇ 10 ਸਾਲਾਂ ਦੇ ਕਾਰਜਕਾਲ ਵਿਚ ਇਕ ਵੀ ਭਲਾਈ ਦਾ ਕੰਮ ਨਹੀਂ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਕੰਮਾਂ ਸਬੰਧੀ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸ ਨੂੰ ਦੇਖਦਿਆਂ ਹੁਣ ਕੈਪਟਨ ਅਮਰਿੰਦਰ ਵੀ ਹਮਲਾਵਰ ਰੁਖ ‘ਚ ਨਜ਼ਰ ਆਉਣ ਲੱਗੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ 10 ਸਾਲ ਦੇ ਸ਼ਾਸ਼ਨਕਾਲ ਵਿਚ ਇਕ ਵੀ ਭਲਾਈ ਦਾ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਝੂਠੇ ਅਤੇ ਬੇਬੁਨਿਆਦ ਦਾਅਵਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਆਗੂਆਂ ਵਲੋਂ ਲਗਾਤਾਰ ਕੈਪਟਨ ਸਰਕਾਰ ਦੇ ਕੰਮ ਕਾਜ ‘ਤੇ ਸਵਾਲ ਚੁੱਕੇ ਜਾ ਰਹੇ ਹਨ।
ਕੈਪਟਨ ਨੇ ਕਿਹਾ ਕਿ ਅਕਾਲੀਭਾਜਪਾ ਵਲੋਂ ਦਿੱਤੇ ਖਾਲੀ ਖਜ਼ਾਨੇ ਦੇ ਬਾਵਜੂਦ ਵੀ ਪੰਜਾਬ ਦੀ ਕਾਂਗਰਸ ਸਰਕਾਰ ਨੇ 4700 ਕਰੋੜ ਰੁਪਏ ਦੇ ਖੇਤੀ ਕਰਜ਼ੇ ਮਾਫ ਕੀਤੇ ਹਨ। ਉਨ੍ਹਾਂ ਇੱਥੋਂ ਤੱਕ ਵੀ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਲਈ ਅਕਾਲੀ ਜ਼ਿੰਮੇਵਾਰ ਹਨ।
Check Also
ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ
ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ …