ਨਸ਼ਾ ਤਸਕਰੀ ਦੀ ਸੂਚਨਾ ਦੇਣ ਵਾਲਿਆਂ ਲਈ ਟੋਲ ਫਰੀ ਨੰਬਰ ਕਰੋ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਧ ਰਹੀ ਨਸ਼ਾ ਤਸਕਰੀ ਨੂੰ ਕੰਟਰੋਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਸਖਤ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਨਸ਼ਾ ਤਸਕਰੀ ਦੀ ਸੂਚਨਾ ਦੇਣ ਵਾਲਿਆਂ ਲਈ ਟੋਲ ਫਰੀ ਨੰਬਰ ਸ਼ੁਰੂ ਕੀਤਾ ਜਾਵੇ, ਜਿਸ ‘ਤੇ ਲੋਕ ਆਪਣੀ ਪਛਾਣ ਦੱਸੇ ਬਗੈਰ ਨਸ਼ਾ ਤਸਕਰਾਂ ਸਬੰਧੀ ਸੂਚਨਾਵਾਂ ਦੇ ਸਕਣ। ਹਾਈਕੋਰਟ ਨੇ ਨਸ਼ੇ ਦੀ ਸਪਲਾਈ ਵਿਚ ਸਹਾਇਕ ਬਣ ਰਹੀਆਂ ਕੋਰੀਅਰ ਕੰਪਨੀਆਂ ਦੇ ਪ੍ਰਬੰਧਕ ਨਿਰਦੇਸ਼ਕਾਂ ਖਿਲਾਫ ਅਪਰਾਧਕ ਕਾਰਵਾਈ ਕਰਨ ਲਈ ਕਿਹਾ ਹੈ। ਅਦਾਲਤ ਨੇ ਕੋਰੀਅਰ ਕੰਪਨੀਆਂ ਨੂੰ ਕਿਹਾ ਉਹ ਕੋਰੀਅਰ ਬੁਕਿੰਗ ਕਰਦੇ ਸਮੇਂ ਇਹ ਯਕੀਨੀ ਬਣਾਉਣ ਕਿ ਪਾਰਸਲ ਵਿਚ ਕੋਈ ਨਸ਼ੀਲਾ ਪਦਾਰਥ ਨਾ ਹੋਵੇ ਅਤੇ ਸ਼ੱਕ ਪੈਣ ਪੁਲਿਸ ਕਿਸੇ ਵੀ ਪਾਰਸਲ ਨੂੰ ਖੋਲ੍ਹ ਕੇ ਚੈਕ ਕਰ ਸਕੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …