ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਵਿਚੋਂ ਫਰਾਰ ਚੱਲ ਰਹੇ 9000 ਕਰੋੜ ਦੇ ਕਰਜਈ ਉਦਯੋਗਪਤੀ ਵਿਜੇ ਮਾਲਿਆ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟਰੇਟ ਦੀ ਮੰਗ ‘ਤੇ ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਮਾਲਿਆ ਨੂੰ ਭਗੌੜਾ ਕਰਾਰ ਦਿੱਤਾ ਹੈ। ਵਿਜੇ ਮਾਲਿਆ ਇਸ ਵੇਲੇ ਇੰਗਲੈਂਡ ਵਿੱਚ ਹੈ।
ਭਰਤ ਸਰਕਾਰ ਮਾਲਿਆ ਨੂੰ ਭਾਰਤ ਵਾਪਸ ਲਿਆਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਇਸ ਮਾਮਲੇ ਨੂੰ ਲੈ ਕੇ ਇੰਟਰਪੋਲ ਨਾਲ ਵੀ ਸੰਪਰਕ ਵਿਚ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਮਾਲਿਆ ਦਾ ਪਾਸਪੋਰਟ ਰੱਦ ਕੀਤਾ ਸੀ। ਬ੍ਰਿਟੇਨ ਨੂੰ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ਬ੍ਰਿਟੇਨ ਨੇ ਰੱਦ ਕਰ ਦਿੱਤਾ ਸੀ।ਬ੍ਰਿਟਿਸ਼ ਸਰਕਾਰ ਨੇ ਕਿਹਾ ਸੀ ਕਿ ਉਹ ਮਾਲਿਆ ਖ਼ਿਲਾਫ਼ ਲੱਗੇ ਦੋਸ਼ਾਂ ਦੀ ਗੰਭੀਰਤਾ ਨੂੰ ਮੰਨਦਾ ਹੈ ਅਤੇ ਉਹ ਭਾਰਤ ਸਰਕਾਰ ਦੀ ਸਹਾਇਤਾ ਲਈ ਤਿਆਰ ਵੀ ਹੈ। ਪਰ ਫ਼ਿਲਹਾਲ ਮਾਲਿਆ ਨੂੰ ਦੇਸ਼ ਨਿਕਾਲਾ ਨਹੀਂ ਦਿੱਤਾ ਜਾ ਸਕਦਾ। ਭਾਰਤ ਨੇ ਕੁੱਝ ਦਿਨ ਪਹਿਲਾਂ ਹੀ ਵਿਜੇ ਮਾਲਿਆ ਦੀ ਹਵਾਲਗੀ ਸਬੰਧੀ ਇੰਗਲੈਂਡ ਨੂੰ ਲਿਖਿਆ ਸੀ। ਭਾਰਤ ਨੇ ਵਿਜੇ ਮਾਲਿਆ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਹੋਏ ਹਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …