ਜੈਪੁਰ : ਰਾਜਸਥਾਨ ਵਿਚ ਲੰਘੀ ਦੇਰ ਰਾਤ ਬਹੁਜਨ ਸਮਾਜ ਪਾਰਟੀ ਦੇ ਸਾਰੇ 6 ਵਿਧਾਇਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਹ ਸਾਰੇ ਵਿਧਾਇਕ ਰਾਤ ਕਰੀਬ ਸਾਢੇ 10 ਵਜੇ ਵਿਧਾਨ ਸਭਾ ਪਹੁੰਚੇ ਸਨ ਅਤੇ ਇਨ੍ਹਾਂ ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਸੀ.ਪੀ. ਜੋਸ਼ੀ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਲਈ ਪੱਤਰ ਸੌਂਪਿਆ। ਧਿਆਨ ਰਹੇ ਕਿ ਇਹ ਵਿਧਾਇਕ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸੰਪਰਕ ਵਿਚ ਸਨ। ਉਧਰ ਦੂਜੇ ਪਾਸੇ ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕਰਕੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬਸਪਾ ਵਿਧਾਇਕਾਂ ਨੂੰ ਗੁੰਮਰਾਹ ਕਰਕੇ ਕਾਂਗਰਸ ਨੇ ਆਪਣੇ ਆਪ ਨੂੰ ਧੋਖੇਬਾਜ਼ ਪਾਰਟੀ ਹੋਣ ਦਾ ਸਬੂਤ ਦਿੱਤਾ ਹੈ।
Check Also
ਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਕੀਤਾ ਸੰਬੋਧਨ
ਕਿਹਾ : ਵਿਕਸਤ ਭਾਰਤ ਦਾ ਟੀਚਾ ਮੁਸ਼ਕਲ ਲੱਗ ਸਕਦੈ, ਪਰ ਨਾਮੁਮਕਿਨ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ …