ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨੇ ਰਾਸ਼ਟਰਪਤੀ ਭਵਨ ਲਈ ਆਪਣਾ ਰਸਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਜੋਸ਼ੀ ਨੇ ਆਰ. ਐੱਸ. ਐੱਸ. ਅਤੇ ਭਾਜਪਾ ਲੀਡਰਸ਼ਿਪ ਵਿਚ ਲਾਬਿੰਗ ਸ਼ੁਰੂ ਕਰ ਦਿੱਤੀ ਹੈ। ਦੇਸ਼ ਵਿਚ ਰਾਸ਼ਟਰਪਤੀ ਅਹੁਦੇ ਲਈ ਚੋਣ ਅਗਲੇ ਸਾਲ ਹੋਣੀ ਹੈ। ਜਦੋਂ ਕਿ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਜੋਸ਼ੀ ਨੇ ਹਾਲ ਹੀ ਵਿਚ ਇਸ ਸੰਬੰਧ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ,
ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਅਤੇ ਦੂਜੇ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …