ਜਲਵਾਯੂ ਤਬਦੀਲੀ ਦੇ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨਾਲ ਗੱਲਬਾਤ
ਬਰੈਂਪਟਨ : ਐੱਨਡੀਪੀ ਆਗੂ ਜਗਮੀਤ ਸਿੰਘ ਨੇ ਕਿੰਗਸਟਨ ਕਿਸਾਨ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਜਲਵਾਯੂ ਤਬਦੀਲੀ ਨਾਲ ਪੈਦਾ ਹੋਈਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਥਾਨਕ ਖਾਧ ਪਦਾਰਥਾਂ ਦੀ ਵਰਤੋਂ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਲਵਾਯੂ ਤਬਦੀਲੀ ਦਾ ਟਾਕਰਾ ਕਰਨ ਦੀ ਯੋਜਨਾ ਨਾਲ ਘੱਟ ਤੋਂ ਘੱਟ 300,000 ਨਵੀਆਂ ਨੌਕਰੀਆਂ ਦੀ ਸਿਰਜਣਾ ਹੋਵੇਗੀ।
ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਦੀ ਇਸ ਸਥਿਤੀ ਵਿੱਚ ਸਾਡੀ ਖਾਧ ਪ੍ਰਣਾਲੀ ਦੇ ਮਹੱਤਵ ਦੇ ਬਾਵਜੂਦ ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀ ਦੀਆਂ ਸਰਕਾਰਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਅਣਗੌਲਿਆ ਕੀਤਾ ਹੈ, ਜਦੋਂਕਿ ਅਸੀਂ ਜਾਣਦੇ ਹਾਂ ਕਿ ਅਜਿਹੇ ਵਿੱਚ ਕੈਨੇਡੀਆਈ ਪਰਿਵਾਰਾਂ ਨੂੰ ਜ਼ਿਆਦਾ ਸਥਾਨਕ ਖਾਧ ਪਦਾਰਥਾਂ ਦੀ ਲੋੜ ਹੈ। ਸਥਾਨਕ ਪੱਧਰ ‘ਤੇ ਉਗਾਏ ਗਏ ਖਾਧ ਪਦਾਰਥਾਂ ਨਾਲ ਜਿੱਥੇ ਕਿਸਾਨਾਂ ਦੀ ਮਦਦ ਹੋਵੇਗੀ, ਉੱਥੇ ਇਹ ਵਾਤਾਵਰਣ ਅਤੇ ਆਰਥਿਕਤਾ ਲਈ ਵੀ ਚੰਗਾ ਹੈ। ਉਨ੍ਹਾਂ ਕਿਹਾ ਕਿ ਜਲਵਾਯੂ ਤਬਦੀਲੀ ਦੇ ਸੰਕਟ ਦਾ ਹੱਲ ਕੈਨੇਡੀਆਈ ਘਰਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਸਿਹਤਮੰਦ ਸਥਾਨਕ ਭੋਜਨ ਹੀ ਹੈ। ਜ਼ਿਕਰਯੋਗ ਹੈ ਕਿ ਐੱਨਡੀਪੀ ਦੀ ਯੋਜਨਾ ਲੋਕਾਂ ਨੂੰ ਸਥਾਨਕ ਖਾਧ ਪਦਾਰਥਾਂ ਲਈ ਕਿਸਾਨਾਂ ਨਾਲ ਜੋੜ ਕੇ ਸਥਾਨਕ ਖਾਧ ਪਦਾਰਥਾਂ ਨੂੰ ਪ੍ਰੋਤਸਾਹਨ ਦੇਣਾ ਹੈ ਜਿਹੜਾ ਜਲਵਾਯੂ ਤਬਦੀਲੀ ਦੇ ਇਸ ਦੌਰ ਵਿੱਚ ਸਹਾਈ ਹੋਵੇਗਾ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …