ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤਯਾਬ ਹੋ ਕੇ ਮੁੜ ਸੰਗਤ ਦਰਸ਼ਨਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸੰਗਤ ਦਰਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਜਾਣਬੁੱਝ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕ ਗ੍ਰਾਮ ਵੀ ਨਸ਼ਾ ਪੈਦਾ ਨਹੀਂ ਹੁੰਦਾ। ਰਾਹੁਲ ਗਾਂਧੀ ਵਲੋਂ ਪੰਜਾਬ ਵਿਚ ਨਸ਼ੇ ਨੂੰ ਇਕ ਮਹੀਨੇ ਅੰਦਰ ਖਤਮ ਕਰਨ ਦੇ ਦਾਅਵੇ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਕੋਲ ਕਿਹੜਾ ਬਿਜਲੀ ਦਾ ਸਵਿੱਚ ਹੈ, ਜੋ ਆਫ ਕਰਕੇ ਪੰਜਾਬ ਵਿਚ ਉਹ ਨਸ਼ਿਆਂ ਨੂੰ ਖਤਮ ਕਰ ਦੇਣਗੇ। ਬਾਦਲ ਨੇ ਕਿਹਾ ਕਿ ਉਹ ਤਾਂ ਬਾਹਰੋਂ ਆਉਣ ਵਾਲੇ ਨਸ਼ੇ ਨੂੰ ਵੀ ਰੋਕ ਕੇ ਪੂਰੇ ਦੇਸ਼ ਲਈ ਭਲਾਈ ਦਾ ਕੰਮ ਕਰ ਰਹੇ ਹਨ।ઠ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …