ਬਰੈਂਪਟਨ : ਉਨਟਾਰੀਓ ਸਰਕਾਰ ਵੱਲੋਂ ਹਿੱਕਰੀ ਵੁੱਡ ਪਬਲਿਕ ਸਕੂਲ ਦਾ ਵਿਸਥਾਰ ਕੀਤਾ ਜਾਵੇਗਾ। ਇਹ ਐਲਾਨ ਬਰੈਂਪਟਨ ਦੱਖਣੀ ਤੋਂ ਐੱਮਪੀਪੀ ਪ੍ਰਭਮੀਤ ਸਰਕਾਰੀਆ ਨੇ ਕੀਤਾ। ਇਸ ਤਹਿਤ ਸਕੂਲ ਨੂੰ 1 ਮਿਲੀਅਨ ਡਾਲਰ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜਿਸ ਨਾਲ 2 ਬਾਲ ਸੰਭਾਲ ਰੂਮ ਬਣਾਏ ਜਾਣਗੇ ਜਿਸ ਵਿੱਚ 34 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਂਤ ਦੇ ਪੂੰਜੀ ਨਿਵੇਸ਼ ਪ੍ਰੋਗਰਾਮ ਦਾ ਹਿੱਸਾ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਸਹੂਲਤਾਂ ਪ੍ਰਾਪਤ ਹੋਣ। ਸਿੱਖਿਆ ਮੰਤਰੀ ਸਟੀਫਨ ਲੇਸੀ ਨੇ ਕਿਹਾ ਕਿ ਉਹ ਉਨਟਾਰੀਓ ਦੀ ਜਨਤਕ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਵਚਨਬੱਧ ਹਨ ਜਿਸ ਤਹਿਤ ਇਹ ਪੂੰਜੀ ਨਿਵੇਸ਼ ਕੀਤਾ ਜਾ ਰਿਹਾ ਹੈ। ਪੀਲ ਡਿਸਟਰਿਕਟ ਸਕੂਲ ਬੋਰਡ ਦੇ ਚੇਅਰਮੈਨ ਸਟੈਨ ਕੈਮਰੋਨ ਨੇ ਵੀ ਇਸ ਐਲਾਨ ਦਾ ਸਵਾਗਤ ਕੀਤਾ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …