ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜੇਗਾ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਵਿਚ ਕੀਤਾ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਕਮੇਟੀ ਭਾਜਪਾ ਨਾਲ ਸੀਟਾਂ ਦੀ ਵੰਡ ‘ਤੇ ਗੱਲਬਾਤ ਕਰੇਗੀ। ਬਾਦਲ ਨੇ ਜਲਾਲਾਬਾਦ ਅਤੇ ਦਾਖਾ ਜ਼ਿਮਨੀ ਚੋਣ ਲਈ ਪ੍ਰਚਾਰ ਕਮੇਟੀਆਂ ਵੀ ਬਣਾਈਆਂ। ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਜਲਾਲਾਬਾਦ ਅਤੇ ਡਾ. ਦਲਜੀਤ ਸਿੰਘ ਚੀਮਾ ਦਾਖਾ ਲਈ ਬਣਾਈ ਪ੍ਰਚਾਰ ਕਮੇਟੀ ਦੀ ਅਗਵਾਈ ਕਰਨਗੇ। ਪਾਰਟੀ ਦੇ ਮੁੱਖ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ 22 ਸਤੰਬਰ ਨੂੰ ਚਾਹਵਾਨ ਉਮੀਦਵਾਰਾਂ ਦੀ ਇੰਟਰਵਿਊ ਹੋਵੇਗੀ। ਇਸਦੇ ਲਈ ਬਲਜਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇਕ ਸਕਰੀਨਿੰਗ ਕਮੇਟੀ ਬਣਾਈ ਗਈ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …