Breaking News
Home / ਪੰਜਾਬ / ਰੰਧਾਵਾ ਨੇ ਰੋਪੜ ਤੇ ਹੁਸ਼ਿਆਰਪੁਰ ਦੀ ਜੇਲ੍ਹ ‘ਚ ਮਾਰਿਆ ਛਾਪਾ

ਰੰਧਾਵਾ ਨੇ ਰੋਪੜ ਤੇ ਹੁਸ਼ਿਆਰਪੁਰ ਦੀ ਜੇਲ੍ਹ ‘ਚ ਮਾਰਿਆ ਛਾਪਾ

ਕੋਤਾਹੀ ਕਰਨ ਵਾਲੇ ਦੋ ਜੇਲ੍ਹ ਕਰਮਚਾਰੀ ਕੀਤੇ ਮੁਅੱਤਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਰੋਪੜ ਅਤੇ ਹੁਸ਼ਿਆਰਪੁਰ ਦੀ ਜੇਲ੍ਹ ਦੀ ਅਚਾਨਕ ਚੈਕਿੰਗ ਕਰ ਲਈ। ਇਸ ਚੈਕਿੰਗ ਦੌਰਾਨ 3 ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਮੋਬਾਇਲ ਫੋਨਾਂ ਦੀ ਵਰਤੋਂ ਕਰਦਿਆਂ ਫੜਿਆ ਗਿਆ। ਜੇਲ੍ਹ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵਲੋਂ ਮੋਬਾਇਲ ਦੀ ਵਰਤੋਂ ਕਰਦੇ ਫੜੇ ਗਏ ਦੋ ਕਰਮਚਾਰੀ ਮੁਅੱਤਲ ਕਰ ਦਿੱਤੇ ਅਤੇ ਤੀਜੇ ਕਰਮਚਾਰੀ ਖਿਲਾਫ ਵੀ ਵਿਭਾਗੀ ਕਾਰਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜ਼ਮੀਨੀ ਹਕੀਕਤਾਂ ਦੇਖਣ ਲਈ ਅੱਜ ਸਵੇਰੇ 7 ਵਜੇ ਹੀ ਰੋਪੜ ਦੀ ਜੇਲ੍ਹ ਪਹੁੰਚ ਗਏ। ਇਸ ਦੌਰਾਨ ਹੈਡ ਕਾਂਸਟੇਬਲ ਪਰਗਟ ਸਿੰਘ ਅਤੇ ਵਾਰਡਰ ਸਤਵਿੰਦਰਪਾਲ ਸਿੰਘ ਮੋਬਾਇਲ ਦੀ ਵਰਤੋਂ ਕਰਦੇ ਫੜੇ ਗਏ। ਇਸ ਤੋਂ ਬਾਅਦ 9 ਵਜੇ ਦੇ ਕਰੀਬ ਰੰਧਾਵਾ ਹੁਸ਼ਿਆਰਪੁਰ ਦੀ ਜੇਲ੍ਹ ਪਹੁੰਚ ਗਏ, ਜਿੱਥੇ ਵਾਰਡਰ ਬੁੱਧ ਸਿੰਘ ਨੂੰ ਮੋਬਾਇਲ ਦੀ ਵਰਤੋਂ ਕਰਦੇ ਫੜਿਆ ਗਿਆ। ਇਸ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …