Breaking News
Home / ਪੰਜਾਬ / ਪੰਜਾਬ ਦੀਆਂ ਔਰਤਾਂ ਵੀ ਤੁਰੀਆਂ ਨਸ਼ੇ ਦੇ ਰਾਹ

ਪੰਜਾਬ ਦੀਆਂ ਔਰਤਾਂ ਵੀ ਤੁਰੀਆਂ ਨਸ਼ੇ ਦੇ ਰਾਹ

3ਅੰਮ੍ਰਿਤਸਰ ‘ਚ ਔਰਤਾਂ ਵਾਸਤੇ ਖੁੱਲ੍ਹੇ ਨਸ਼ਾ ਮੁਕਤੀ ਕੇਂਦਰਾਂ ‘ਚ ਲੱਗਦੀਆਂ ਹਨ ਲੰਬੀਆਂ ਲਾਈਨਾਂ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਸਰਕਾਰ ਭਾਵੇਂ ਲੱਖ ਦਾਅਵੇ ਕਰੇ ਕਿ ਪੰਜਾਬ ਵਿੱਚ ਨਸ਼ਾ ਨਹੀਂ ਪਰ ਹਸਪਤਾਲਾਂ ਵਿੱਚ ਲੱਗੀਆਂ ਨਸ਼ੇੜੀਆਂ ਦੀਆਂ ਲਾਈਨਾਂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਤ ਕਰ ਰਹੀਆਂ ਹਨ। ਔਰਤਾਂ ਵਾਸਤੇ ਅੰਮ੍ਰਿਤਸਰ ਵਿੱਚ ਖੁੱਲ੍ਹੇ ਨਸ਼ਾ ਮੁਕਤੀ ਕੇਂਦਰ ਵਿੱਚ ਔਰਤਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਮਿਲਦੀਆਂ ਹਨ। ਇਸ ਵਿੱਚ ਵੱਖਰੇ ਢੰਗ ਨਾਲ ਔਰਤਾਂ ਦਾ ਇਲਾਜ ਕੀਤਾ ਜਾਂਦਾ ਹੈ। ਕੇਂਦਰ ਵਿੱਚ ਇਲਾਜ ਕਰਵਾ ਰਹੀਆਂ ਔਰਤਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਇੱਥੇ ਉਨ੍ਹਾਂ ਦੇ ਨਾਲ ਰੱਖਿਆ ਜਾਂਦਾ ਹੈ।
ਇੱਥੋਂ ਦੀ ਕੌਂਸਲਰ ਨਮਰਤਾ ਗੁਪਤਾ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਨਸ਼ਾ ਮੁਕਤੀ ਕੇਂਦਰ ਵਿੱਚ ਕੰਮ ਕਰ ਰਹੀ ਹੈ ਪਰ ਪਹਿਲਾਂ ਇੱਥੇ ਮੁੰਡਿਆਂ ਦਾ ਹੀ ਇਲਾਜ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਨਸ਼ੇ ਛੱਡਣ ਲਈ ਕਈ ਕੁੜੀਆਂ ਆਉਂਦੀਆਂ ਸਨ ਪਰ ਉਹ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਨਹੀਂ ਹੁੰਦੀਆਂ ਸਨ। ਇਸ ਲਈ ਹੀ ਔਰਤਾਂ ਲਈ ਵੱਖਰਾ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਔਰਤਾਂ ਸ਼ਰਾਬ, ਅਫੀਮ ਤੇ ਨੀਂਦ ਦੀਆਂ ਗੋਲੀਆਂ ਤੋਂ ਇਲਾਵਾ ਹੋਰ ਵੀ ਕਈ ਨਸ਼ੇ ਕਰਦੀਆਂ ਹਨ। ਇਸ ਵਿੱਚ 18 ਤੋਂ 45 ਸਾਲ ਦੀ ਉਮਰ ਦੀਆਂ ਔਰਤਾਂ ਤੇ ਕੁੜੀਆਂ ਵੱਡੀ ਗਿਣਤੀ ਵਿੱਚ ਸ਼ਾਮਲ ਹਨ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …