ਜ਼ਿਮਨੀ ਚੋਣ ਲੜਨ ਤੋਂ ਵੱਟਿਆ ਪਾਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਸੁਨੀਲ ਜਾਖੜ ਨੇ ਮੁੜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਜਾਖੜ ਨੇ ਕਾਂਗਰਸੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕਰਦਿਆਂ ਕਈ ਮੁੱਦਿਆਂ ‘ਤੇ ਵਿਚਾਰ ਕੀਤੀ। ਇਸ ਮੌਕੇ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਹਲਕੇ ਤੋਂ ਆਪ ਜ਼ਿਮਨੀ ਚੋਣ ਨਹੀਂ ਲੜਨਗੇ। ਇਸ ਤੋਂ ਪਹਿਲਾਂ ਚਰਚਾ ਸੀ ਜਾਖੜ ਨੂੰ ਜਲਾਲਾਬਾਦ ਹਲਕੇ ਤੋਂ ਜ਼ਿਮਨੀ ਚੋਣ ਲੜਾਈ ਜਾ ਸਕਦੀ ਹੈ, ਪਰ ਉਨ੍ਹਾਂ ਇਸ ਗੱਲ ਦਾ ਖੰਡਨ ਕੀਤਾ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਵੀ ਹਾਜ਼ਰ ਸਨ। ਛੇ ਸਿਆਸੀ ਸਲਾਹਕਾਰਾਂ ਸਬੰਧੀ ਜਾਖੜ ਨੇ ਕਿਹਾ ਕਿ ਇਨ੍ਹਾਂ ਨੂੰ ਯੋਗਤਾ ਦੇ ਅਧਾਰ ‘ਤੇ ਹੀ ਨਿਯੁਕਤ ਕੀਤਾ ਗਿਆ ਹੈ ਅਤੇ ਸਰਕਾਰੀ ਖਜ਼ਾਨੇ ਦੇ ਹਿਸਾਬ ਨਾਲ ਹੀ ਸਿਆਸੀ ਸਲਾਹਕਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਤਾਕਤਾਂ ਅਫਸਰਸ਼ਾਹੀ ਦੇ ਹੱਥਾਂ ਵਿਚੋਂ ਲੈ ਕੇ ਪਾਰਟੀ ਵਰਕਰਾਂ ਨੂੰ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਾਂ ਰਾਹੀਂ ਕਾਂਗਰਸ ਦੀ ਸਰਕਾਰ ਬਣਾਉਣ ਵਾਲੇ ਪਾਰਟੀ ਵਰਕਰ ਹੀ ਆਮ ਲੋਕਾਂ ਅੱਗੇ ਜੁਆਬਦੇਹ ਹੁੰਦੇ ਹਨ ਅਤੇ ਸਰਕਾਰ ਦੀ ਤਾਕਤ ਉਨ੍ਹਾਂ ਦੇ ਹੱਥਾਂ ਵਿੱਚ ਦੇਣ ਨਾਲ ਹੀ ਸਰਕਾਰੀ ਕਾਰਗੁਜ਼ਾਰੀ ਬਿਹਤਰ ਹੋ ਸਕਦੀ ਹੈ। ਇਸ ਮੌਕੇ ਆਸ਼ਾ ਕੁਮਾਰੀ ਨੇ ਸਪੱਸ਼ਟ ਕਰ ਦਿੱਤਾ ਕਿ ਜਾਖੜ ਪੰਜਾਬ ਵਿਧਾਨ ਸਭਾ ਦੀ ਜ਼ਿਮਨੀ ਚੋਣ ਨਹੀਂ ਲੜਨਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …