Breaking News
Home / ਪੰਜਾਬ / 550 ਰੁਪਏ ਦਾ ਸਿੱਕਾ ਜਾਰੀ ਕਰੇਗੀ ਕੇਂਦਰ ਸਰਕਾਰ

550 ਰੁਪਏ ਦਾ ਸਿੱਕਾ ਜਾਰੀ ਕਰੇਗੀ ਕੇਂਦਰ ਸਰਕਾਰ

ਅੰਮ੍ਰਿਤਸਰ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਕੇਂਦਰ ਸਰਕਾਰ 550 ਰੁਪਏ ਮੁੱਲ ਦਾ ਇਕ ਸਿੱਕਾ ਸ਼ਤਾਬਦੀ ਨੂੰ ਸਮਰਪਿਤ ਕਰਦਿਆਂ ਜਾਰੀ ਕਰੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ ਜਾ ਚੁੱਕੇ ਹਨ। ਵੇਰਵਿਆਂ ਮੁਤਾਬਕ ਮੋਦੀ ਸਰਕਾਰ ਨੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 550 ਰੁਪਏ ਦਾ ਸਿੱਕਾ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਕੋਲੋਂ ਵੀ ਸੁਝਾਅ ਮੰਗਿਆ ਗਿਆ ਸੀ। ਸ਼੍ਰੋਮਣੀ ਕਮੇਟੀ ਨੇ ਸਿੱਕੇ ਦੇ ਭੇਜੇ ਗਏ ਨਮੂਨੇ ਵਿਚ ਸੁਧਾਰ ਕਰਦਿਆਂ ਕੇਂਦਰ ਸਰਕਾਰ ਨੂੰ ਅਗਲੀ ਕਾਰਵਾਈ ਲਈ ਨਮੂਨੇ ਵਾਪਸ ਭੇਜ ਦਿੱਤੇ ਹਨ। ਇਹ ਸਿੱਕਾ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਵਲੋਂ ਮੁੱਖ ਸ਼ਤਾਬਦੀ ਸਮਾਗਮ ਸਮੇਂ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਨਮੂਨਿਆਂ ਵਿਚ ਭਾਸ਼ਾ ਸਬੰਧੀ ਗਲਤੀਆਂ ਨੂੰ ਠੀਕ ਕਰਕੇ ਕੇਂਦਰ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਸਿੱਕੇ ਉਪਰ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਉਕਰਿਆ ਹੋਵੇਗਾ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …